2.9 C
Toronto
Saturday, May 2, 2026
spot_img
HomeਕੈਨੇਡਾFrontਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਵਾਈ ਵਿਰੁੱਧ ਹਾਈਕੋਰਟ ਪਹੁੰਚੇ ਰਾਜਿੰਦਰ ਗੁਪਤਾ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਵਾਈ ਵਿਰੁੱਧ ਹਾਈਕੋਰਟ ਪਹੁੰਚੇ ਰਾਜਿੰਦਰ ਗੁਪਤਾ


ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਛਾਪੇਮਾਰੀ ਨੂੰ ਦਿੱਤੀ ਚੁਣੌਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੋਂ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਆਪਣੀਆਂ ਕੰਪਨੀਆਂ ’ਤੇ ਹੋਈ ਛਾਪੇਮਾਰੀ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਬੋਰਡ ਦੀ ਇਸ ਕਾਰਵਾਈ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਰਾਜਿੰਦਰ ਗੁਪਤਾ ਨੇ ਇਲਜ਼ਾਮ ਲਾਇਆ ਹੈ ਕਿ ਪ੍ਰਦੂਸ਼ਣ ਬੋਰਡ ਵੱਲੋਂ ਉਨ੍ਹਾਂ ਦੀਆਂ ਕੰਪਨੀਆਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਰਾਜਿੰਦਰ ਗੁਪਤਾ ਆਮ ਆਦਮੀ ਪਾਰਟੀ ਵਲੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਅਤੇ ਹੁਣ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਰਾਜਿੰਦਰ ਗੁਪਤਾ ਨੂੰ ਭਾਜਪਾ ਦੀ ਰਾਜ ਸਭਾ ਮੈਂਬਰਾਂ ਦੀ ਸੂਚੀ ਵਿਚ ਵੀ ਸ਼ਾਮਲ ਕੀਤਾ ਜਾ ਚੁੱਕਾ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕੀਤੀ ਗਈ ਛਾਪੇਮਾਰੀ ਦੇ ਚੱਲਦਿਆਂ ਰਾਜਿੰਦਰ ਗੁਪਤਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ।

RELATED ARTICLES
POPULAR POSTS