18.6 C
Toronto
Sunday, September 27, 2026
spot_img
HomeਕੈਨੇਡਾFrontਹਾਈਕੋਰਟ ਨੇ ਟਰਾਈਡੈਂਟ ਅਤੇ ਪੀਪੀਸੀਬੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ...

ਹਾਈਕੋਰਟ ਨੇ ਟਰਾਈਡੈਂਟ ਅਤੇ ਪੀਪੀਸੀਬੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ

ਹਾਈਕੋਰਟ ਨੇ ਟਰਾਈਡੈਂਟ ਅਤੇ ਪੀਪੀਸੀਬੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ
ਟਰਾਈਡੈਂਟ ਨੇ ਸਿਆਸੀ ਨਿਸ਼ਾਨਾ ਬਣਾਉਣ ਦੇ ਲਗਾਏ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਮਸ਼ਹੂਰ ਟਰਾਈਡੈਂਟ ਕੰਪਨੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵਿਚਾਲੇ ਚੱਲ ਰਹੀ ਕਾਨੂੰਨੀ ਲੜਾਈ ਹੁਣ ਹਾਈਕੋਰਟ ਤੱਕ ਪਹੁੰਚ ਗਈ ਹੈ, ਜਿੱਥੇ ਕੰਪਨੀ ਨੇ ਬੋਰਡ ਵਲੋਂ ਕੀਤੀ ਜਾ ਰਹੀ ਜਾਂਚ ਨੂੰ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਦੱਸਿਆ ਹੈ। ਟਰਾਈਡੈਂਟ ਦਾ ਕਹਿਣਾ ਹੈ ਕਿ ਕੰਪਨੀ ਦੇ ਸੰਸਥਾਪਕ ਰਾਜਿੰਦਰ ਗੁਪਤਾ ਦੀ ਸਿਆਸੀ ਸਾਂਝ ਬਦਲਣ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਜਾਂਚ ਦੌਰਾਨ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਇਸ ਕਾਰਨ ਉਨ੍ਹਾਂ ਨੇ ਹੁਣ ਕੇਂਦਰੀ ਪ੍ਰਦੂਸ਼ਣ ਕੰਟਰੋਲ ਰੋਕਥਾਮ ਬੋਰਡ ਤੋਂ ਨਿਰਪੱਖ ਅਤੇ ਸਾਂਝੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਧਰ ਦੂਜੇ ਪਾਸੇ ਪ੍ਰਦੂਸ਼ਣ ਬੋਰਡ ਨੇ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਦਿਆਂ ਇਸ ਨੂੰ ਸਿਰਫ ਇਕ ਰੁਟੀਨ ਦੀ ਕਾਰਵਾਈ ਦੱਸਿਆ ਹੈ ਅਤੇ ਫਿਲਹਾਲ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।

RELATED ARTICLES
POPULAR POSTS