8.4 C
Toronto
Wednesday, May 6, 2026
spot_img
HomeਕੈਨੇਡਾFrontਹਰਿਆਣਾ ਦੇ ਕੇ.ਐਮ.ਪੀ. ਐਕਸ ਪ੍ਰੈਸ ਵੇਅ ’ਤੇ ਭਿਆਨਕ ਸੜਕ ਹਾਦਸਾ

ਹਰਿਆਣਾ ਦੇ ਕੇ.ਐਮ.ਪੀ. ਐਕਸ ਪ੍ਰੈਸ ਵੇਅ ’ਤੇ ਭਿਆਨਕ ਸੜਕ ਹਾਦਸਾ


ਉਤਰ ਪ੍ਰਦੇਸ਼ ਦੇ 5 ਪੁਲਿਸ ਮੁਲਾਜ਼ਮਾਂ ਦੀ ਗਈ ਜਾਨ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ’ਤੇ ਅੱਜ ਮੰਗਲਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ ਉੱਤਰ ਪ੍ਰਦੇਸ਼ ਪੁਲਿਸ ਦੇ 5 ਮੁਲਾਜ਼ਮਾਂ ਦੀ ਜਾਨ ਚਲੇ ਗਈ ਹੈ। ਇਹ ਹਾਦਸਾ ਸਵੇਰੇ ਕਰੀਬ 10:30 ਵਜੇ ਤਾਵੜੂ ਸਦਰ ਪੁਲਿਸ ਸਟੇਸ਼ਨ ਦੀ ਹੱਦ ਅੰਦਰ ਧੁਲਾਵਤ ਟੋਲ ਪਲਾਜ਼ਾ ਦੇ ਕੋਲ ਵਾਪਰਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਅਤੇ ਐਮਰਜੈਂਸੀ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ। ਮਿਲੀਆਂ ਰਿਪੋਰਟਾਂ ਅਨੁਸਾਰ, ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ ਵਿੱਚ ਤਾਇਨਾਤ ਇਹ ਮੁਲਾਜ਼ਮ ਮਹਿੰਦਰਾ ਸਕਾਰਪੀਓ ਵਿੱਚ ਪਲਵਲ ਵੱਲ ਜਾ ਰਹੇ ਸਨ। ਚਸ਼ਮਦੀਦਾਂ ਨੇ ਦੱਸਿਆ ਕਿ ਟੋਲ ਪਲਾਜ਼ਾ ਦੇ ਕੋਲ ਡਰਾਈਵਰ ਨੇ ਇੱਕ ਹੋਰ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਤੇਜ਼ ਰਫ਼ਤਾਰ ਕਾਰਨ ਉਹ ਕੰਟਰੋਲ ਗੁਆ ਬੈਠਾ ਅਤੇ ਸਕਾਰਪੀਓ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਸਕਾਰਪੀਓ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸਾਰੇ 5 ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਵਲੋਂ ਇਸ ਸੜਕ ਹਾਦਸੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES
POPULAR POSTS