15.9 C
Toronto
Thursday, September 24, 2026
spot_img
HomeਕੈਨੇਡਾFrontਪੰਜਾਬ ’ਚ ਬਦਲਿਆ ਮੌਸਮ - ਕਈ ਥਾਵਾਂ ’ਤੇ ਭਾਰੀ ਮੀਂਹ ਤੇ ਹਨੇਰ੍ਹੀ

ਪੰਜਾਬ ’ਚ ਬਦਲਿਆ ਮੌਸਮ – ਕਈ ਥਾਵਾਂ ’ਤੇ ਭਾਰੀ ਮੀਂਹ ਤੇ ਹਨੇਰ੍ਹੀ

ਪੰਜਾਬ ’ਚ ਬਦਲਿਆ ਮੌਸਮ – ਕਈ ਥਾਵਾਂ ’ਤੇ ਭਾਰੀ ਮੀਂਹ ਤੇ ਹਨੇਰ੍ਹੀ
ਮੰਡੀਆਂ ’ਚ ਭਿੱਜੀ ਕਣਕ – ਕਿਸਾਨਾਂ ਦਾ ਫਿਕਰ ਵਧਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ੲੱਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਮੌਸਮ ਵਿੱਚ ਪੱਛਮੀ ਵਿਗਾੜ ਦੇ ਚੱਲਦਿਆਂ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ ਪਿਆ ਅਤੇ ਤੇਜ਼ ਹਨ੍ਹੇਰੀ ਵੀ ਚੱਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਲੰਘੀ ਰਾਤ 11 ਤੋਂ 12 ਵਜੇ ਦੇ ਵਿਚਕਾਰ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਸੀ ਅਤੇ ਇੱਕ ਦਮ ਤੇਜ਼ ਹਨੇਰੀ ਤੋਂ ਬਾਅਦ ਮੀਂਹ ਸ਼ੁਰੂ ਹੋ ਗਿਆ। ਮੀਂਹ ਨਾਲ ਭਾਵੇਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਪਰ ਪੰਜਾਬ ਦੀਆਂ ਮੰਡੀਆਂ ਵਿੱਚ ਪਈ ਕਣਕ ਦੀ ਫਸਲ ਦੇ ਭਿੱਜਣ ਦੀਆਂ ਖਬਰਾਂ ਪ੍ਰਾਪਤ ਹੋ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਦਾ ਫਿਕਰ ਵੀ ਵਧਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਵਿੱਚ 20.6 ਐਮ ਐਮ, ਫਰੀਦਕੋਟ ਵਿੱਚ 17.2 ਐਮਐਮ, ਫਿਰੋਜ਼ਪੁਰ ਵਿੱਚ 19 ਐਮਐਮ ਅਤੇ ਰੂਪਨਗਰ ਵਿੱਚ ਡੇਢ ਐਮਐਮ ਮੀਂਹ ਪਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਅਜੇ ਹੋਰ ਵੀ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

RELATED ARTICLES
POPULAR POSTS