ਮੁਹਾਲੀ ‘ਚ ਵੱਡੀ ਗਿਣਤੀ ਕਾਮਰੇਡ ‘ਆਪ’ ‘ਚ ਹੋਏ ਸ਼ਾਮਲ
ਮੁਹਾਲੀ/ਬਿਊਰੋ ਨਿਊਜ਼
ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਨਾਜਰ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਨਾਜਰ ਸਿੰਘ ਪਾਰਟੀ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਵਿਚ ‘ਆਪ’ ਵਿਚ ਸ਼ਾਮਲ ਹੋਏ ਹਨ। ਨਾਜਰ ਸਿੰਘ ਨਾਲ ਉਨ੍ਹਾਂ ਦੇ 500 ਹਮਾਇਤੀ ਵੀ ਹਾਜ਼ਰ ਸਨ।
ਇਸ ਮੌਕੇ ਨਾਜਰ ਸਿੰਘ ਨੇ ਕਿਹਾ ਕਿ ਉਨ੍ਹਾਂ ਹਮੇਸ਼ਾਂ ਲੋਕ-ਪੱਖੀ ਰਾਜਨੀਤੀ ਕੀਤੀ ਹੈ ਤੇ ਹੁਣ ਉਨ੍ਹਾਂ ਨੂੰ ਲੱਗਿਆ ਕਿ ਆਮ ਆਦਮੀ ਪਾਰਟੀ ਇਸ ਲਈ ਸਭ ਤੋਂ ਵਧੀਆ ਪਲੇਟਫਾਰਮ ਹੈ। ਇਸ ਲਈ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਸੱਤਾ ਨਹੀਂ ਵਿਵਸਥਾ ਵਿਚ ਬਦਲਾਅ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਗਰੀਬ ਲਈ ਕੰਮ ਕਰ ਰਹੀ ਹੈ ਤੇ ਉਨ੍ਹਾਂ ਲਈ ਹੀ ਕਰਦੀ ਰਹੇਗੀ। ਇਸ ਮੌਕੇ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਦੇ ਪੱਖ ਵਿਚ ਹਵਾ ਚੱਲ ਰਹੀ ਹੈ ਤੇ ਇਸੇ ਦਾ ਨਤੀਜਾ ਹੈ ਕਿ ਹਰ ਪਾਰਟੀ ਦੇ ਚੰਗੇ ਉਮੀਦਵਾਰ ‘ਆਪ’ ਵਿਚ ਸ਼ਾਮਲ ਹੋ ਰਹੇ ਹਨ।
Check Also
ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਇਲਾਜ ਦੌਰਾਨ ਮੌਤ
ਯੂਪੀ ਦੇ ਫ਼ਿਰੋਜ਼ਾਬਾਦ ਨਾਲ ਸਬੰਧਤ ਮਰੀਜ਼ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਕੀਤਾ ਗਿਆ ਸੀ ਤਬਦੀਲ ਚੰਡੀਗੜ੍ਹ/ਬਿਊਰੋ …