24.3 C
Toronto
Tuesday, June 23, 2026
spot_img
HomeਕੈਨੇਡਾFrontਭਾਜਪਾ ਨੇ ਮੁੱਖ ਮੰਤਰੀ ਮਾਨ ਨੂੰ ਭੇਜਿਆ ਲੀਗਲ ਨੋਟਿਸ

ਭਾਜਪਾ ਨੇ ਮੁੱਖ ਮੰਤਰੀ ਮਾਨ ਨੂੰ ਭੇਜਿਆ ਲੀਗਲ ਨੋਟਿਸ

ਤਰੁਣ ਚੁੱਘ ਬੋਲੇ : ਸੀਐਮ ਮੁਆਫੀ ਮੰਗੇ ਨਹੀਂ ਤਾਂ ਅਦਾਲਤ ਵਿਚ ਘਸੀਟਾਂਗੇ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਪੰਜਾਬ ਸਰਕਾਰ ਦੇ ਤਮਾਮ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵੱਡੇ ਨੇਤਾ ਬੰਬ ਧਮਾਕਿਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਅਤੇ ਇਸ ਨੂੰ ਪੰਜਾਬ ਵਿਚ ਭਾਜਪਾ ਦੀ ਐਂਟਰੀ ਦੱਸ ਰਹੇ ਹਨ। ਉਧਰ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਮਾਨ ਦੇ ਇਸ ਬਿਆਨ ’ਤੇ ਉਨ੍ਹਾਂ ਨੂੰ ਲੀਗਲ ਨੋਟਿਸ ਭੇਜ ਦਿੱਤਾ ਹੈ। ਨੋਟਿਸ ਵਿਚ ਤਰੁਣ ਚੁੱਘ ਨੇ ਸੀਐਮ ਮਾਨ ਨੂੰ 7 ਦਿਨਾਂ ਦਾ ਨੋਟਿਸ ਦਿੱਤਾ ਹੈ ਅਤੇ ਕਿਹਾ ਕਿ ਸੀਐਮ ਆਪਣੇ ਇਸ ਬਿਆਨ ਨੂੰ ਵਾਪਸ ਲੈ ਕੇ ਜਨਤਕ ਤੌਰ ’ਤੇ ਮੁਆਫੀ ਮੰਗਣ, ਨਹੀਂ ਉਨ੍ਹਾਂ ਨੂੰ ਕੋਰਟ ਵਿਚ ਘਸੀਟਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਖਿਲਾਫ ਮਾਣਹਾਨੀ ਅਤੇ ਹੋਰ ਕਾਨੂੰਨੀ ਧਰਾਵਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS