22.4 C
Toronto
Wednesday, August 19, 2026
spot_img
HomeਕੈਨੇਡਾFrontਡੀਐਮ ਰੰਧਾਵਾ ਖੁਦਕੁਸ਼ੀ ਮਾਮਲੇ ’ਚ ਭੁੱਲਰ ਪਰਿਵਾਰ ਦੀਆਂ ਮੁਸ਼ਕਲਾਂ ਵਧੀਆਂ

ਡੀਐਮ ਰੰਧਾਵਾ ਖੁਦਕੁਸ਼ੀ ਮਾਮਲੇ ’ਚ ਭੁੱਲਰ ਪਰਿਵਾਰ ਦੀਆਂ ਮੁਸ਼ਕਲਾਂ ਵਧੀਆਂ

ਡੀਐਮ ਰੰਧਾਵਾ ਖੁਦਕੁਸ਼ੀ ਮਾਮਲੇ ’ਚ ਭੁੱਲਰ ਪਰਿਵਾਰ ਦੀਆਂ ਮੁਸ਼ਕਲਾਂ ਵਧੀਆਂ

ਪੰਜਾਬ ਦੇ ਮੰਤਰੀ ਦੇ ਪਿਤਾ ਦੀ ਗਿ੍ਰਫਤਾਰੀ ’ਤੇ ਰੋਕ ਤੋਂ ਹਾਈਕੋਰਟ ਦਾ ਇਨਕਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਜੀਤ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਭਲਕੇ ਸ਼ੁੱਕਰਵਾਰ ਤੱਕ ਟਾਲ ਦਿੱਤੀ ਹੈ ਅਤੇ ਨਾਲ ਹੀ ਗਿ੍ਰਫਤਾਰੀ ’ਤੇ ਰੋਕ ਲਗਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਅਜਿਹੇ ਵਿਚ ਸੁਖਦੇਵ ਸਿੰਘ ਭੁੱਲਰ ’ਤੇ ਗਿ੍ਰਫਤਾਰੀ ਦੀ ਤਲਵਾਰ ਅਜੇ ਵੀ ਲਟਕੀ ਹੋਈ ਹੈ। ਟਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਸੁਖਦੇਵ ਸਿੰਘ ਨੇ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ। ਜ਼ਿਕਰਯੋਗ ਹੈ ਕਿ ਇਹ ਪੂਰਾ ਮਾਮਲਾ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ 45 ਸਾਲਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨਾਲ ਜੁੜਿਆ ਹੈ। ਰੰਧਾਵਾ ਨੇ ਲੰਘੀ 21 ਮਾਰਚ ਨੂੰ ਅੰਮਿ੍ਰਤਸਰ ਸਥਿਤ ਆਪਣੇ ਘਰ ਵਿਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਸੀ। ਆਤਮ ਹੱਤਿਆ ਤੋਂ ਪਹਿਲਾਂ ਰੰਧਾਵਾ ਨੇ ਮੋਬਾਇਲ ਫੋਨ ’ਤੇ ਇਕ ਵੀਡੀਓ ਵੀ ਰਿਕਾਰਡ ਕੀਤਾ ਸੀ। ਵੀਡੀਓ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਉਹ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਡਰ ਦੇ ਕਾਰਨ ਇਹ ਕਦਮ ਚੁੱਕ ਰਹੇ ਹਨ।

RELATED ARTICLES
POPULAR POSTS