ਸੀਐਮ ਵਲੋਂ ਕੀਤੀ ਜਾ ਰਹੀ ਹੈ ‘ਸ਼ੁਕਰਾਨਾ ਯਾਤਰਾ’
ਅੰਮ੍ਰਿਤਸਰ/ਬਿਊਰੋ ਨਿਊਜ਼ : ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਮਾਮਲਿਆਂ ਸਬੰਧੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਪਾਸ ਕਰਨ ਉਪਰੰਤ ਆਰੰਭੀ ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਤੋਂ ਬਾਅਦ ਸੀਐਮ ਨੇ ਸੂਚਨਾ ਕੇਂਦਰ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਮੀਡੀਆ ਨਾਲ ਵੀ ਗੱਲਬਾਤ ਕੀਤੀ। ਉਨ÷ ਾਂ ਕਿਹਾ ਕਿ ਬੇਅਦਬੀਆਂ ਸਬੰਧੀ ਸਰਕਾਰ ਵਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਪਾਸ ਕੀਤਾ ਗਿਆ ਹੈ ਅਤੇ ਅੱਜ ਗੁਰੂ ਘਰ ਆ ਕੇ ਸ਼ੁਕਰਾਨਾ ਕੀਤਾ ਹੈ ਤੇ ਅਰਦਾਸ ਕੀਤੀ ਹੈ ਕਿ ਇਸੇ ਤਰ÷ ਾਂ ਪੰਜਾਬ ਦੀ ਸੇਵਾ ਕਰਦਾ ਰਹਾਂ। ਉਨ÷ ਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਜਲਦ ਹੋਣੀਆਂ ਚਾਹੀਦੀਆਂ ਹਨ। ਇਸ ਮੌਕੇ ਉਨ÷ ਾਂ ਨਾਲ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡਾਕਟਰ ਅਜੇ ਗੁਪਤਾ, ਵਿਧਾਇਕਾ ਜੀਵਨਜੋਤ ਕੌਰ ਅਤੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਸਣੇ ਆਮ ਆਦਮੀ ਪਾਰਟੀ ਦੇ ਕਈ ਹੋਰ ਆਗੂ ਵੀ ਹਾਜ਼ਰ ਸਨ। ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਅੰਮ੍ਰਿਤਸਰ ‘ਚ ਦਾਖਲ ਹੋਣ ਮੌਕੇ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਵੀ ਕੀਤਾ ਗਿਆ।

