18.8 C
Toronto
Sunday, August 9, 2026
spot_img
Homeਪੰਜਾਬਭਾਜਪਾ ਨੇ ਚੰਡੀਗੜ੍ਹ ਵਿੱਚ 'ਜਨਤਾ ਦੀ ਵਿਧਾਨ ਸਭਾ' ਲਗਾਈ

ਭਾਜਪਾ ਨੇ ਚੰਡੀਗੜ੍ਹ ਵਿੱਚ ‘ਜਨਤਾ ਦੀ ਵਿਧਾਨ ਸਭਾ’ ਲਗਾਈ

ਭਾਜਪਾ ਨੇ ਚੰਡੀਗੜ੍ਹ ਵਿੱਚ ‘ਜਨਤਾ ਦੀ ਵਿਧਾਨ ਸਭਾ’ ਲਗਾਈਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਮਜ਼ਦੂਰ ਦਿਵਸ ਉੱਤੇ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਚੰਡੀਗੜ੍ਹ ਵਿੱਚ ‘ਜਨਤਾ ਦੀ ਵਿਧਾਨ ਸਭਾ’ ਲਗਾਈ ਗਈ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਕਾਰਜਕਾਰੀ ਮੈਂਬਰ ਤਰੁਨ ਚੁਘ, ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ, ਮਹਿਲਾ ਭਾਜਪਾ ਦੀ ਪ੍ਰਧਾਨ ਜੈ ਇੰਦਰ ਕੌਰ ਸਣੇ ਵੱਡੀ ਗਿਣਤੀ ਆਗੂ ਮੌਜੂਦ ਰਹੇ। ਇਨ੍ਹਾਂ ਆਗੂਆਂ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ। ਇਸ ਦੌਰਾਨ ਭਾਜਪਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਨਿੰਦਾ ਮਤਾ ਵੀ ਲਿਆਂਦਾ ਗਿਆ।
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੈ ਸਾਂਪਲਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਮਜ਼ਦੂਰਾਂ ਦੇ ਨਾਮ ਉੱਤੇ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ, ਜੋ ਕਿ ਪੂਰੇ ਨਹੀਂ ਕੀਤੇ ਗਏ।

 

RELATED ARTICLES
POPULAR POSTS