9.3 C
Toronto
Saturday, May 9, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਦੇ ਓਪਰੇ ਵਿਵਹਾਰ ਨੇ ਸਦਨ ਨੂੰ ਚੱਕਰੀਂ ਪਾਇਆ

ਮੁੱਖ ਮੰਤਰੀ ਭਗਵੰਤ ਮਾਨ ਦੇ ਓਪਰੇ ਵਿਵਹਾਰ ਨੇ ਸਦਨ ਨੂੰ ਚੱਕਰੀਂ ਪਾਇਆ

ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਇਜਲਾਸ ਹੰਗਾਮਿਆਂ ਭਰਪੂਰ ਰਿਹਾ
ਚੰਡੀਗੜ੍ਹ/ਬਿਊਰੋ ਨਿਊਜ਼ : 1 ਮਈ ਨੂੰ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਇਜਲਾਸ ਹੰਗਾਮਿਆਂ ਭਰਪੂਰ ਰਿਹਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪ੍ਰਤੀ ‘ਗਰਮ-ਨਰਮ’ ਵਿਵਹਾਰ ਨੇ ਸਦਨ ਨੂੰ ਹੈਰਾਨ ਕਰ ਦਿੱਤਾ।
ਮਜ਼ਦੂਰਾਂ ਦੇ ਹੱਕ ਵਿਚ ਪੇਸ਼ ਕੀਤੇ ਗਏ ਮਤੇ ‘ਤੇ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਚਾਨਕ ਗੁੱਸੇ ਵਿਚ ਆ ਕੇ ਬਾਜਵਾ ਦੇ ਬਿਆਨ ‘ਤੇ ਇਤਰਾਜ਼ ਜਤਾਇਆ। ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਕ ਦਿਨ ਦੇ ਵਿਸ਼ੇਸ਼ ਇਜਲਾਸ ‘ਤੇ ਸਵਾਲ ਚੁੱਕੇ ਸਨ। ਉਨ੍ਹਾਂ ਦਲੀਲ ਦਿੱਤੀ ਕਿ ਇਕ ਦਿਨ ਦੇ ਇਜਲਾਸਾਂ ਦਾ ਅੱਜ ਤੱਕ ਕੋਈ ਸਾਰਥਿਕ ਨਤੀਜਾ ਨਹੀਂ ਨਿਕਲਿਆ ਅਤੇ ਇਹ ਸਿਰਫ ਖਾਨਾਪੂਰਤੀ ਬਣ ਕੇ ਰਹਿ ਜਾਂਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਭਗਵੰਤ ਮਾਨ ਨੇ ਆਪਣੀ ਸੀਟ ਤੋਂ ਉਠ ਕੇ ਬਾਜਵਾ ਨੂੰ ਝਿੜਕਾਂ ਵੀ ਮਾਰੀਆਂ। ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਮੰਗ ਕੀਤੀ ਕਿ ਸਦਨ ਦੇ ਸਾਰੇ ਮੈਂਬਰਾਂ ਦਾ ‘ਐਲਕੋਮੀਟਰ’ ਟੈਸਟ ਕਰਵਾਇਆ ਜਾਵੇ।
ਇਸ ਕਾਰਨ ਵਿਧਾਨ ਸਭਾ ਵਿਚ ਗੁੱਸੇ ਭਰੇ ਦ੍ਰਿਸ਼ ਦੇਖਣ ਨੂੰ ਮਿਲੇ ਅਤੇ ਖੁੱਲ੍ਹੀ ਬਹਿਸ ਹੋਈ। ਜ਼ਿਕਰਯੋਗ ਹੈ ਕਿ ਸਦਨ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਵਿਧਾਇਕ ਮੌਜੂਦ ਨਹੀਂ ਸੀ।

 

RELATED ARTICLES
POPULAR POSTS