24.8 C
Toronto
Monday, August 17, 2026
spot_img
HomeਕੈਨੇਡਾFrontਸੀਬੀਆਈ ਵੱਲੋਂ ਪੰਜਾਬ ਵਿਜੀਲੈਂਸ ਅਧਿਕਾਰੀਆਂ ਦੇ ਨਾਂ ’ਤੇ ਰਿਸ਼ਵਤ ਮੰਗਣ ਵਾਲੇ 3...

ਸੀਬੀਆਈ ਵੱਲੋਂ ਪੰਜਾਬ ਵਿਜੀਲੈਂਸ ਅਧਿਕਾਰੀਆਂ ਦੇ ਨਾਂ ’ਤੇ ਰਿਸ਼ਵਤ ਮੰਗਣ ਵਾਲੇ 3 ਵਿਅਕਤੀ ਗਿ੍ਰਫਤਾਰ

ਸੀਬੀਆਈ ਵੱਲੋਂ ਪੰਜਾਬ ਵਿਜੀਲੈਂਸ ਅਧਿਕਾਰੀਆਂ ਦੇ ਨਾਂ ’ਤੇ ਰਿਸ਼ਵਤ ਮੰਗਣ ਵਾਲੇ 3 ਵਿਅਕਤੀ ਗਿ੍ਰਫਤਾਰ
20 ਲੱਖ ਰੁਪਏ ਰਿਸ਼ਵਤ ਦੀ ਕੀਤੀ ਗਈ ਸੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 20 ਲੱਖ ਰੁਪਏ ਦੇ ਰਿਸ਼ਵਤ ਮਾਮਲੇ ਵਿਚ ਤਿੱਕੜੀ ਨੂੰ ਗਿ੍ਰਫਤਾਰ ਕੀਤਾ ਹੈ। ਇਸ ਤਿੱਕੜੀ ’ਚ ਦੋ ਦਲਾਲ ਅਤੇ ਉਨ੍ਹਾਂ ਦਾ ਇੱਕ ਸਹਿਯੋਗੀ ਸ਼ਾਮਲ ਹੈੈ। ਸੀਬੀਆਈ ਨੇ ਇਸ ਬਾਰੇ ਰਸਮੀ ਐਲਾਨ ਵੀ ਕਰ ਦਿੱਤਾ ਹੈ। ਇਹ ਮਾਮਲਾ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਅਧਿਕਾਰੀਆਂ ਵੱਲੋਂ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕੀਤੇ ਜਾਣ ਨਾਲ ਜੁੜਿਆ ਹੋਇਆ ਹੈ। ਸੀਬੀਆਈ ਦੇ ਬੁਲਾਰੇ ਨੇ ਕਿਹਾ ਕਿ ਸੀਬੀਆਈ ਕੋਲ ਪੰਜਾਬ ਰਾਜ ਟੈਕਸ ਅਧਿਕਾਰੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਵਿਜੀਲੈਂਸ ਪੰਜਾਬ ਦੇ ਦਫ਼ਤਰ ਵਿੱਚ ਉਸਦੇ ਵਿਰੁੱਧ ਲੰਬਿਤ ਸ਼ਿਕਾਇਤ ਨੂੰ ਬੰਦ ਕਰਨ ਲਈ 20 ਲੱਖ ਰੁਪਏ ਦੀ ਮੰਗ ਕੀਤੀ ਹੈੈ। ਇਹ ਦੋਵੇਂ ਦਲਾਲ ਵਿਜੀਲੈਂਸ ਦੇ ਸੀਨੀਅਰ ਅਧਿਕਾਰੀਆਂ ਦੇ ਵਿਚੋਲੇ ਵਜੋਂ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚ ਵਿਜੀਲੈਂਸ ਦੇ ਮੁੱਖ ਡਾਇਰੈਕਟਰ ਦਾ ਰੀਡਰ ਵੀ ਸ਼ਾਮਲ ਹੈ  ਇਸ ਤਿਕੜੀ ਨੇ ਨਿੱਜੀ ਤੌਰ ’ਤੇ ਸ਼ਿਕਾਇਤ ਕਰਤਾ ਨੂੰ ਭਰੋਸਾ ਦਿੱਤਾ ਸੀ ਕਿ ਰਿਸ਼ਵਤ ਦੇਣ ਤੋਂ ਬਾਅਦ ਉਸਦਾ ਮਾਮਲਾ ਖਤਮ ਕਰ ਦਿੱਤਾ ਜਾਵੇਗਾ। ਇਸੇ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਦਾ ਕਹਿਣਾ ਸੀ ਕਿ ਅਸੀਂ ਸੀਬੀਆਈ ਨੂੰ ਪੂਰਾ ਸਹਿਯੋਗ ਕਰਾਂਗੇ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦਿਆਂਗੇ।

RELATED ARTICLES
POPULAR POSTS