17.3 C
Toronto
Thursday, August 20, 2026
spot_img
HomeਕੈਨੇਡਾFrontਪੰਜਾਬ ਵਿੱਚ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿੱਚ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿੱਚ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ
ਚੋਣ ਜ਼ਾਬਤੇ ਦੌਰਾਨ ਪ੍ਰਸ਼ਾਸਨਿਕ ਫੇਰਬਦਲ – ਰਾਮਵੀਰ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਸਥਾਨਕ ਚੋਣਾਂ ਨੂੰ ਲੈ ਕੇ ਲੱਗੇ ਚੋਣ ਜ਼ਾਬਤੇ ਦੇ ਬਾਵਜੂਦ ਪੰਜਾਬ ਸਰਕਾਰ ਨੇ ਅੱਜ ਬੁੱਧਵਾਰ ਨੂੰ ਚਾਰ ਆਈ.ਏ.ਐਸ. ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੂੰ ਡਿਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਆਈ.ਏ.ਐਸ. ਅਧਿਕਾਰੀ ਘਨਸ਼ਿਆਮ ਥੋਰੀ ਨੂੰ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਨੈਸ਼ਨਲ ਸਿਹਤ ਮਿਸ਼ਨ ਪੰਜਾਬ ਦਾ ਮਿਸ਼ਨ ਡਾਇਰੈਕਟਰ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ। ਇਸਦੇ ਚੱਲਦਿਆਂ ਪੁਨੀਤ ਗੋਇਲ ਨੂੰ ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਕਸ਼ਿਤਾ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਗਾਇਆ ਗਿਆ ਹੈ।

RELATED ARTICLES
POPULAR POSTS