7.3 C
Toronto
Saturday, October 3, 2026
spot_img
HomeਕੈਨੇਡਾFrontਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
ਮਾਨਸਾ ਅਤੇ ਲੁਧਿਆਣਾ ਦੀਆਂ ਧੀਆਂ ਨੇ ਮਾਰੀ ਬਾਜ਼ੀ-ਤਿੰਨੋਂ ਟੌਪਰਾਂ ਦੇ 100 ਫੀਸਦੀ ਅੰਕ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 13 ਮਈ ਨੂੰ ਬਾਰਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਸਾਲ ਮੈਰਿਟ ਸੂਚੀ ਵਿੱਚ ਕੁੜੀਆਂ ਨੇ ਮੁੜ ਆਪਣਾ ਦਬਦਬਾ ਬਣਾਇਆ ਹੈ। ਸੂਬੇ ਦੇ ਪਹਿਲੇ ਤਿੰਨੋਂ ਸਥਾਨਾਂ ’ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਇਨ੍ਹਾਂ ਵਿਚ ਮਾਨਸਾ ਦੀ ਸੁਪਨੀਤ ਕੌਰ, ਲੁਧਿਆਣਾ ਦੀ ਸੁਹਾਨੀ ਚੌਹਾਨ ਅਤੇ ਲੁਧਿਆਣਾ ਦੀ ਦਿਵਵਾਂਸੀ ਸ਼ਾਮਲ ਹੈ। ਬੋਰਡ  ਦੇ ਚੇਅਰਮੈਨ ਨੇ ਵਿਸ਼ੇਸ਼ ਤੌਰ ’ਤੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਿਦਿਆਰਥਣਾਂ ਨੇ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸੂਬੇ ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਖੇਡ ਕੋਟੇ ਦੇ ਵਾਧੂ ਅੰਕ ਵੀ ਪ੍ਰਾਪਤ ਹੋਏ ਹਨ। ਜਿਨ੍ਹਾਂ ਵਿਦਿਆਰਥੀਆਂ ਨੇ 12ਵੀਂ ਜਮਾਤ ਵਿਚ ਟੌਪ ਕੀਤਾ ਹੈ, ਉਨ੍ਹਾਂ ਦੇ ਘਰਾਂ ਅਤੇ ਸਕੂਲਾਂ ਵਿਚ ਖੁਸ਼ੀ ਮਨਾਈ ਜਾ ਰਹੀ ਹੈ।

RELATED ARTICLES
POPULAR POSTS