ਹੰਗਾਮਿਆਂ ਭਰਪੂਰ ਰਹੇਗਾ ਪੰਜਾਬ ਦਾ ਬਜਟ ਸੈਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਭਲਕੇ ਯਾਨੀ ਮੰਗਲਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਬਜਟ ਸੈਸ਼ਨ ਕਾਫ਼ੀ ਹੰਗਾਮੇ ਭਰਪੂਰ ਰਹਿਣ ਦੀ ਉਮੀਦ ਹੈ। ਵਿਰੋਧੀ ਧਿਰ ਕਾਂਗਰਸ ਪਾਣੀ, ਸੂਬੇ ਵਿੱਚ ਕਾਨੂੰਨ ਵਿਵਸਥਾ ਤੇ ਜੱਟ ਰਾਖਵੇਂਕਰਨ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਾਕ ਵਿੱਚ ਹੈ। ਵਿਰੋਧੀ ਧਿਰ ਦਾ ਵਿਧਾਨ ਸਭਾ ਵਿੱਚ ਮੁਕਾਬਲਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲ ਸੈਸ਼ਨ ਤੋਂ ਪਹਿਲਾਂ ਮੀਟਿੰਗ ਵੀ ਰੱਖੀ ਹੈ।
ਉੱਧਰ, ਦੂਜੇ ਪਾਸੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਚਰਨਜੀਤ ਸਿੰਘ ਚੰਨੀ ਨੇ ਜਾਟ ਰਾਖਵੇਂਕਰਨ ਦੇ ਮੁੱਦੇ ਉੱਤੇ ਹਾਊਸ ਵਿੱਚ ਬਹਿਸ ਦੀ ਮੰਗ ਕੀਤੀ ਹੈ। ਚੰਨੀ ਅਨੁਸਾਰ ਜਿਸ ਮੁੱਦੇ ਕਾਰਨ ਹਰਿਆਣਾ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਸੀ, ਉਸ ਉੱਤੇ ਵਿਧਾਨ ਸਭਾ ਦੇ ਸਪੀਕਰ ਨੂੰ ਵਿਸ਼ੇਸ਼ ਤੌਰ ਉੱਤੇ ਬਹਿਸ ਕਰਵਾਉਣੀ ਚਾਹੀਦੀ ਹੈ। ਚੰਨੀ ਅਨੁਸਾਰ ਪੰਜਾਬ ਵਿੱਚ ਖੇਤੀ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਖ਼ਾਸ ਤੌਰ ਉੱਤੇ ਸੂਬੇ ਦੇ ਮਾਲਵਾ ਖ਼ਿੱਤੇ ਵਿੱਚ ਕਰਜ਼ੇ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …