22.5 C
Toronto
Monday, August 17, 2026
spot_img
Homeਹਫ਼ਤਾਵਾਰੀ ਫੇਰੀਦਿੱਲੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਲਈ ਹਫਤੇ 'ਚ 2 ਦਿਨ ਘਰੋਂ ਕੰਮ...

ਦਿੱਲੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਲਈ ਹਫਤੇ ‘ਚ 2 ਦਿਨ ਘਰੋਂ ਕੰਮ ਕਰਨ ਦਾ ਕੀਤਾ ਐਲਾਨ

ਦਿੱਲੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਲਈ ਹਫਤੇ ‘ਚ 2 ਦਿਨ ਘਰੋਂ ਕੰਮ ਕਰਨ ਦਾ ਕੀਤਾ ਐਲਾਨਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀਰਵਾਰ ਨੂੰ ਕਈ ਵੱਡੇ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਇਸ ਤਹਿਤ ਸਰਕਾਰੀ ਦਫ਼ਤਰਾਂ ਲਈ ਹਫ਼ਤੇ ਵਿੱਚ ਦੋ ਦਿਨ ਘਰੋਂ ਕੰਮ (ਵਰਕ ਫਰਾਮ ਹੋਮ) ਦੀ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਮੰਤਰੀ ਅਤੇ ਅਫ਼ਸਰ ਹਰ ਸੋਮਵਾਰ ਨੂੰ ਮੈਟਰੋ ਰਾਹੀਂ ਸਫ਼ਰ ਕਰਨਗੇ ਅਤੇ ਲੋਕਾਂ ਨੂੰ ਹਫ਼ਤੇ ਵਿੱਚ ਇੱਕ ਦਿਨ ਆਪਣੀ ਮਰਜ਼ੀ ਨਾਲ ‘ਨੋ-ਵਹੀਕਲ ਡੇ’ ਮਨਾਉਣ ਦੀ ਅਪੀਲ ਕੀਤੀ ਗਈ ਹੈ।
ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੇ ਕੈਬਨਿਟ ਸਾਥੀਆਂ ਦੀ ਮੌਜੂਦਗੀ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਕਾਰ ਨੇ ਤੇਲ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਨੂੰ ਲਾਗੂ ਕਰਨ ਵਾਸਤੇ ‘ਮੇਰਾ ਭਾਰਤ, ਮੇਰਾ ਯੋਗਦਾਨ’ ਤਹਿਤ ਇੱਕ ਵਿਆਪਕ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੇ ਸਾਰੇ ਦਫ਼ਤਰ ਹਫ਼ਤੇ ਵਿੱਚ ਦੋ ਦਿਨ ‘ਵਰਕ ਫਰਾਮ ਹੋਮ’ ਦੀ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਨਿੱਜੀ ਖੇਤਰ (ਪ੍ਰਾਈਵੇਟ ਸੈਕਟਰ) ਨੂੰ ਵੀ ਇਸ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੰਤਰੀਆਂ ਦੇ ਸਾਰੇ ਸਰਕਾਰੀ ਵਿਦੇਸ਼ੀ ਦੌਰਿਆਂ ਨੂੰ ਇੱਕ ਸਾਲ ਲਈ ਰੱਦ ਕਰਨ ਦਾ ਫੈਸਲਾ ਵੀ ਕੀਤਾ ਹੈ, ਜਦਕਿ ਅਗਲੇ ਤਿੰਨ ਮਹੀਨਿਆਂ ਤੱਕ ਕੋਈ ਵੀ ਵੱਡਾ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਜੰਗ ਦੇ ਮੱਦੇਨਜ਼ਰ ਲੋਕਾਂ ਨੂੰ ਸਮਝਦਾਰੀ ਨਾਲ ਖਰਚ ਕਰਨ ਅਤੇ ਤੇਲ ਬਚਾਉਣ ਦੀ ਪ੍ਰਧਾਨ ਮੰਤਰੀ ਦੀ ਅਪੀਲ ਤੋਂ ਬਾਅਦ ਆਪਣੇ ਕਾਫਲੇ ਵਿੱਚ ਵੀ 60 ਫੀਸਦੀ ਦੀ ਕਟੌਤੀ ਕੀਤੀ ਹੈ।

RELATED ARTICLES
POPULAR POSTS