23.8 C
Toronto
Sunday, August 16, 2026
spot_img
Homeਪੰਜਾਬਪੰਜਾਬ ਸਰਕਾਰ ਦੀਆਂ ਨੌਕਰੀਆਂ ਵਿਚ ਅਗਨੀਵੀਰਾਂ ਨੂੰ ਮਿਲੇਗਾ ਰਾਖਵਾਂਕਰਨ

ਪੰਜਾਬ ਸਰਕਾਰ ਦੀਆਂ ਨੌਕਰੀਆਂ ਵਿਚ ਅਗਨੀਵੀਰਾਂ ਨੂੰ ਮਿਲੇਗਾ ਰਾਖਵਾਂਕਰਨ

ਪੰਜਾਬ ਸਰਕਾਰ ਦੀਆਂ ਨੌਕਰੀਆਂ ਵਿਚ ਅਗਨੀਵੀਰਾਂ ਨੂੰ ਮਿਲੇਗਾ ਰਾਖਵਾਂਕਰਨਭਗਵੰਤ ਮਾਨ ਸਰਕਾਰ ਨੇ ਲਿਆ ਅਹਿਮ ਫੈਸਲਾ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਾਰਤ ਦੀ ਅਗਨੀਪਥ ਸਕੀਮ ਤਹਿਤ ਫੌਜ ਵਿਚ ਸੇਵਾ ਪੂਰੀ ਕਰ ਕੇ ਪਰਤਣ ਵਾਲੇ ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਦੇਣ ਦਾ ਅਹਿਮ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ‘ਤੇ ਆਧਾਰਿਤ ਉੱਚ ਪੱਧਰੀ ਕਮੇਟੀ ਬਣਾਈ ਹੈ।
ਕਮੇਟੀ ਵਿਚ ਕਈ ਤਜ਼ਰਬੇਕਾਰ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਸਰਕਾਰ ਦੀ ਯੋਜਨਾ ਅਨੁਸਾਰ ਇਨ੍ਹਾਂ ਹੁਨਰਮੰਦ ਨੌਜਵਾਨਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ (ਫਾਇਰ ਬ੍ਰਿਗੇਡ), ਜੇਲ੍ਹ ਵਿਭਾਗ, ਹੋਮ ਗਾਰਡ ਅਤੇ ਪੈਸਕੋ ਵਰਗੇ ਅਹਿਮ ਸਰਕਾਰੀ ਅਦਾਰਿਆਂ ਵਿਚ ਤਾਇਨਾਤ ਕੀਤਾ ਜਾਵੇਗਾ।

 

RELATED ARTICLES
POPULAR POSTS