25.2 C
Toronto
Wednesday, August 19, 2026
spot_img
Homeਪੰਜਾਬਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ

ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ‘ਚ ਹੋ ਸਕਦੇ ਹਨ ਸ਼ਾਮਲ

ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ‘ਚ ਹੋ ਸਕਦੇ ਹਨ ਸ਼ਾਮਲਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਸੀਨੀਅਰ ਆਗੂ ਤੇ ਮੋਢੀ ਸੁਰਜੀਤ ਸਿੰਘ ਰੱਖੜਾ ਹੁਣ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਉਹ ਆਪਣੇ ਪਿਤਰੀ ਹਲਕੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਹੀ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਦੇ ਰੌਂਅ ਵਿੱਚ ਹਨ। ਇਸ ਮੁੱਦੇ ‘ਤੇ ਰੱਖੜਾ ਪਰਿਵਾਰ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਅੰਦਰੂਨੀ ਲਿਹਾਜ਼ ਉੱਤੇ ਸਾਰੀ ਗੱਲ ਤੈਅ ਹੋ ਚੁੱਕੀ ਹੈ। ਸਿਆਸੀ ਹਲਕਿਆਂ ਵਿੱਚ ਇਸ ਬਾਰੇ ਵੱਡੀ ਚਰਚਾ ਜਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ 2027 ਦੇ ਸ਼ੁਰੂਆਤੀ ਮਹੀਨਿਆਂ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ, ਜਿਸ ਦੇ ਚੱਲਦਿਆਂ ਸਿਆਸੀ ਪਾਰਟੀਆਂ ਦੇ ਆਗੂ ਇਕ ਪਾਰਟੀ ਛੱਡ ਕੇ ਦੂਜੀ ਸਿਆਸੀ ਪਾਰਟੀ ਵਿਚ ਜਾ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ।

 

 

RELATED ARTICLES
POPULAR POSTS