8.1 C
Toronto
Friday, May 15, 2026
spot_img
HomeਕੈਨੇਡਾFrontਪਰਵਾਸੀ ਪੰਜਾਬੀਆਂ ਨੇ ਪੰਜਾਬ ਦੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ ਨੂੰ ਵੀਡਿਓ...

ਪਰਵਾਸੀ ਪੰਜਾਬੀਆਂ ਨੇ ਪੰਜਾਬ ਦੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ ਨੂੰ ਵੀਡਿਓ ਕਾਨਫਰੰਸ ਰਾਹੀ ਦੱਸੀਆਂ ਆਪਣੀਆਂ ਮੁਸ਼ਕਿਲਾਂ


ਮੰਤਰੀ ਨੇ ਪਰਵਾਸੀ ਪੰਜਾਬੀਆਂ ਦੇ ਮਸਲੇ ਤੁਰੰਤ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕਰਵਾਈ ਗਈ ਆਨਲਾਈਨ ਐਨ.ਆਰ.ਆਈ. ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਸਰਕਾਰ ਦੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਹੋਈ ਇਸ ਆਨਲਾਈਨ ਲਾਈਵ ਕਾਨਫਰੰਸ ਵਿਚ ਇੰਗਲੈਂਡ, ਕੈਨੈਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਅਮਰੀਕਾ ਅਤੇ ਯੂਰਪ ਦੇ ਵੱਖ-ਵੱਖ ਦੇਸ਼ਾਂ ਦੇ ਪੰਜਾਬੀ ਐਨ.ਆਰ.ਆਈਜ਼ ਨੇ ਆਪਣੀਆਂ ਮੁਸ਼ਕਲਾਂ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ। ਇਸ ਆਨਲਾਈਨ ਐਨ.ਆਰ.ਆਈ. ਮਿਲਣੀ ਦੌਰਾਨ ਕਰੀਬ 16 ਐਨ.ਆਰ.ਆਈ. ਪੰਜਾਬੀਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਵਿਚ ਜ਼ਮੀਨੀ ਵਿਵਾਦ ਅਤੇ ਪਰਿਵਾਰਕ ਮਾਮਲੇ ਮੁੱਖ ਤੌਰ ’ਤੇ ਸ਼ਾਮਲ ਹਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਉੱਚ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ। ਉਨ੍ਹਾਂ ਨੇ ਐਨ.ਆਰ.ਆਈਜ਼ ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਹਰੇਕ ਮਾਮਲੇ ਨੂੰ ਗੰਭੀਰਤਾ ਨਾਲ ਨੋਟ ਕੀਤਾ ਅਤੇ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES
POPULAR POSTS