Breaking News
Home / ਦੁਨੀਆ / ਕਸ਼ਮੀਰ ਮੁੱਦੇ ‘ਤੇ ਕਿਸੇ ਤੀਜੀ ਧਿਰ ਦੀ ਵਿਚੋਲਗੀ ਦੀ ਲੋੜ ਨਹੀਂ : ਭਾਰਤ

ਕਸ਼ਮੀਰ ਮੁੱਦੇ ‘ਤੇ ਕਿਸੇ ਤੀਜੀ ਧਿਰ ਦੀ ਵਿਚੋਲਗੀ ਦੀ ਲੋੜ ਨਹੀਂ : ਭਾਰਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਵੱਲੋਂ ਕਸ਼ਮੀਰ ਮੁੱਦੇ ਉੱਤੇ ਵਿਚੋਲਗੀ ਦੀ ਪੇਸ਼ਕਸ਼ ਨੂੰ ਭਾਰਤ ਨੇ ਠੁਕਰਾ ਦਿੱਤਾ ਹੈ। ਭਾਰਤ ਵਿਦੇਸ਼ ਮੰਤਰਾਲੇ ਨੇ ਬਕਾਇਦਾ ਬਿਆਨ ਜਾਰੀ ਕਰਕੇ ਇਸ ਮੁੱਦੇ ਉੱਤੇ ਆਪਣਾ ਪ੍ਰਤੀਕਰਮ ਦਿੱਤਾ। ਭਾਰਤ ਨੇ ਆਖਿਆ ਹੈ ਕਿ ਕਸ਼ਮੀਰ ਮੁੱਦੇ ਉੱਤੇ ਉਸ ਨੂੰ ਕਿਸੇ ਤੀਜੇ ਧਿਰ ਦੀ ਵਿਚੋਲਗੀ ਦੀ ਜ਼ਰੂਰਤ ਨਹੀਂ।  ਯਾਦ ਰਹੇ ਕਿ ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੇ ਨੇ ਮੰਗਲਵਾਰ ਨੂੰ ਆਖਿਆ ਸੀ ਕਿ ਅਮਰੀਕਾ, ਭਾਰਤ ਤੇ ਪਾਕਿਸਤਾਨ ਵਿਚਕਾਰ ਜ਼ਿਆਦਾ ਤਣਾਅ ਵਧਣ ਦਾ ਇੰਤਜ਼ਾਰ ਨਹੀਂ ਕਰ ਸਕਦਾ। ਇਸ ਲਈ ਟਰੰਪ ਸਰਕਾਰ ਦੋਵਾਂ ਦੇਸ਼ਾਂ ਵਿਚਕਾਰ ਵਿਵਾਦ ਨੂੰ ਸੁਲਝਾਉਣ ਲਈ ਵਿਚੋਲਗੀ ਕਰਨ ਲਈ ਤਿਆਰ ਹੈ। ਪਾਕਿਸਤਾਨ ਕਾਫ਼ੀ ਸਮੇਂ ਤੋਂ ਇਸ ਗੱਲ ਉੱਤੇ ਜ਼ੋਰ ਦੇ ਰਿਹਾ ਹੈ ਕਿ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਅਮਰੀਕਾ ਵਿਚੋਲਗੀ ਦੀ ਭੂਮਿਕਾ ਨਿਭਾਏ। ਅਮਰੀਕਾ ਵੀ ਇਸ ਮੁੱਦੇ ਤੋਂ ਦੂਰ ਹੀ ਰਿਹਾ ਪਰ ਹੁਣ ਅਮਰੀਕਾ ਦਾ ਕਹਿਣਾ ਹੈ ਕਿ ਉਹ ਇਸ ਵਿਵਾਦਮਈ ਮੁੱਦੇ ਨੂੰ ਸੁਲਝਾਉਣ ਲਈ ਵਿਚੋਲਗੀ ਦੀ ਭੂਮਿਕਾ ਨਿਭਾਉਣ ਲਈ ਤਿਆਰ ਹੈ। ਖ਼ਾਸ ਤੌਰ ਓਬਾਮਾ ਪ੍ਰਸ਼ਾਸਨ ਇਸ ਮੁੱਦੇ ਤੋਂ ਦੂਰ ਰਿਹਾ। ਹੁਣ ਟਰੰਪ ਪ੍ਰਸ਼ਾਸਨ ਨੇ ਇਸ ਮੁੱਦੇ ਨੂੰ ਸੁਝਾਉਣ ਦਾ ਬਿਆਨ ਦੇ ਕੇ ਭਾਰਤ ਲਈ ਨਵਾਂ ਬਖੇੜਾ ਕਰ ਦਿੱਤਾ ਹੈ।

Check Also

ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ

ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ …