
ਪੀਐਮ ਨਰਿੰਦਰ ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਨਾਲ ਕੀਤੀ ਬੈਠਕ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਏਈ ਦੌਰੇ ’ਤੇ ਪਹੁੰਚੇ ਹਨ। ਇਸੇ ਦੌਰਾਨ ਆਬੂਧਾਬੀ ਪਹੁੰਚਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਗਾਰਡ ਆਫ ਆਨਰ’ ਨਾਲ ਸਵਾਗਤ ਕੀਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਯੂਏਈ ਏਅਰਫੋਰਸ ਦੇ ਐਫ-16 ਫਾਈਟਰ ਜਹਾਜ਼ ਨੇ ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ਨੂੰ ਐਸਕਾਰਟ ਕੀਤਾ। ਪ੍ਰਧਾਨ ਮੰਤਰੀ ਮੋਦੀ ਅਤੇ ਯੂਏਈ ਦੇ ਰਾਸ਼ਟਰਪਤੀ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਵਿਚਾਲੇ ਦੋਪੱਖੀ ਬੈਠਕ ਹੋਈ ਹੈ। ਇਸਦੇ ਚੱਲਦਿਆਂ ਭਾਰਤ ਅਤੇ ਯੂਏਈ ਵਿਚਾਲੇ ਐਲਪੀਜੀ ਨੂੰ ਲੈ ਕੇ ਅਹਿਮ ਸਮਝੌਤਾ ਹੋਇਆ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਸਮਝੌਤਿਆਂ ’ਤੇ ਦਸਤਖਤ ਹੋਏ ਹਨ। ਵਿਦੇਸ਼ ਮੰਤਰਾਲੇ ਦੇ ਮੁਤਾਬਕ ਦੋਵਾਂ ਆਗੂਆਂ ਨੇ ਊਰਜਾ ਸੁਰੱਖਿਆ, ਵਪਾਰ, ਨਿਵੇਸ਼ ਅਤੇ ਪੱਛਮੀ ਏਸ਼ੀਆ ਦੇ ਹਾਲਾਤ ’ਤੇ ਵੀ ਚਰਚਾ ਕੀਤੀ ਹੈ।

