
ਪੱਛਮੀ ਏਸ਼ੀਆ ਸੰਕਟ ਦਾ ਅਸਰ-ਹਫਤੇ ਵਿਚ ਦੂਜੀ ਵਾਰ ਵਧੇ ਤੇਲ ਦੇ ਭਾਅ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਤੇਲ ਕੰਪਨੀਆਂ ਨੇ ਅੱਜ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਰੀਬ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਹ ਇਕ ਹਫਤੇ ਤੋਂ ਵੀ ਘੱਟ ਸਮੇਂ ਵਿਚ ਤੇਲ ਦੀਆਂ ਕੀਮਤਾਂ ਵਿਚ ਦੂਜਾ ਵਾਧਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ 15 ਮਈ ਨੂੰ, ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਇਸ ਵਾਧੇ ਤੋਂ ਬਾਅਦ ਦਿੱਲੀ ਵਿਚ ਪੈਟਰੋਲ 94 ਰੁਪਏ 77 ਪੈਸੇ ਤੋਂ ਵੱਧ ਕੇ 97 ਰੁਪਏ 77 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 87 ਰੁਪਏ 67 ਪੈਸੇ ਤੋਂ ਵਧ ਕੇ 90 ਰੁਪਏ 67 ਪੈਸੇ ਹੋ ਗਿਆ ਸੀ ਅਤੇ ਹੁਣ ਫਿਰ ਤੇਲ ਕੀਮਤਾਂ ਵਿਚ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਪੰਜਾਬ ਵਿਚ ਪੈਟਰੋਲ ਦੀ ਕੀਮਤ 102 ਰੁਪਏ ਪ੍ਰਤੀ ਲੀਟਰ ’ਤੇ ਪੁੱਜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੱਛਮੀ ਏਸ਼ੀਆ ਸੰਕਟ ਦਾ ਅਸਰ ਤੇਲ ਕੀਮਤਾਂ ’ਤੇ ਪੈ ਰਿਹਾ ਹੈ ਅਤੇ ਹਫਤੇ ਵਿਚ ਦੂਜੀ ਵਾਰ ਤੇਲ ਦੇ ਭਾਅ ਵਧੇ ਹਨ।

