11 C
Toronto
Thursday, October 8, 2026
spot_img
HomeਕੈਨੇਡਾFrontਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 23 ਮਈ ਨੂੰ ਖੁੱਲ੍ਹਣਗੇ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 23 ਮਈ ਨੂੰ ਖੁੱਲ੍ਹਣਗੇ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 23 ਮਈ ਨੂੰ ਖੁੱਲ੍ਹਣਗੇ
ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਰਵਾਨਾ
ਅੰਮਿ੍ਰਤਸਰ/ਬਿਊਰੋ ਨਿਊਜ਼
ਉੱਤਰਾਖੰਡ ਦੇ ਹਿਮਾਲੀਅਨ ਖੇਤਰ ਵਿੱਚ ਕਰੀਬ 15 ਹਜ਼ਾਰ ਫੁੱਟ ਦੀ ਬਰਫੀਲੀ ਉਚਾਈ ’ਤੇ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ 20 ਮਈ ਨੂੰ ਪੂਰੀ ਸ਼ਰਧਾ ਭਾਵਨਾ ਅਤੇ ਖ਼ਾਲਸਾਈ ਪਰੰਪਰਾਵਾਂ ਨਾਲ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਵਿਖੇ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਦੇ ਪਵਿੱਤਰ ਕਪਾਟ 23 ਮਈ ਨੂੰ ਸੰਗਤਾਂ ਲਈ ਰਸਮੀ ਤੌਰ ’ਤੇ ਖੋਲ੍ਹੇ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਪਹਿਲੇ ਜੱਥੇ ਦੀ ਰਵਾਨਗੀ ਮੌਕੇ ਉੱਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ), ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸਣੇ ਕਈ ਕੇਂਦਰੀ ਤੇ ਸੂਬਾਈ ਮੰਤਰੀ ਅਤੇ ਸੰਤ ਸਮਾਜ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਈਆਂ।

RELATED ARTICLES

POPULAR POSTS