15.9 C
Toronto
Wednesday, May 20, 2026
spot_img
HomeਕੈਨੇਡਾFrontਪੰਜਾਬ ’ਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਦੇ ਕਰੀਬ ਪਹੁੰਚੀ

ਪੰਜਾਬ ’ਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਦੇ ਕਰੀਬ ਪਹੁੰਚੀ


ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਗਰਮੀ ਦਾ ਕਹਿਰ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਅਤੇ ਨੇੜਲੇ ਇਲਾਕਿਆਂ ਵਿੱਚ ਭਿਆਨਕ ਗਰਮੀ ਅਤੇ ਲੂ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 43 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਚੁੱਕਾ ਹੈ, ਜਿਸ ਕਾਰਨ ਬਿਜਲੀ ਦੀ ਮੰਗ ਵਿੱਚ ਰਿਕਾਰਡ ਤੋੜ ਵਾਧਾ ਦਰਜ ਕੀਤਾ ਜਾ ਰਿਹਾ ਹੈ। ਖਰਾਬ ਤਾਰਾਂ ਅਤੇ ਹੋਰ ਤਕਨੀਕੀ ਨੁਕਸਾਂ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਬਿਜਲੀ ਦੇ ਅਣਐਲਾਨੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਭਿਆਨਕ ਗਰਮੀ ਦੇ ਇਸ ਦੌਰ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਬਿਜਲੀ ਦੀ ਮੰਗ ਜਲਦ ਹੀ 14 ਹਜ਼ਾਰ ਮੈਗਾਵਾਟ ਤੋਂ ਵਧ ਸਕਦੀ ਹੈ। ਇਸੇ ਦੌਰਾਨ ਲੁਧਿਆਣਾ, ਜਲੰਧਰ, ਨਾਭਾ, ਅੰਮਿ੍ਰਤਸਰ ਅਤੇ ਫਾਜ਼ਿਲਕਾ ਸਮੇਤ ਸੂਬੇ ਦੇ ਕਈ ਹਿੱਸਿਆਂ ਦੇ ਲੋਕਾਂ ਨੇ ਬਿਜਲੀ ਸਪਲਾਈ ਵਿੱਚ ਵਿਘਨ ਦੀਆਂ ਸ਼ਿਕਾਇਤਾਂ ਕੀਤੀਆਂ ਹਨ।

RELATED ARTICLES
POPULAR POSTS