7.5 C
Toronto
Sunday, May 24, 2026
spot_img
HomeਕੈਨੇਡਾFrontਪੰਜਾਬ ਵਿਚ ਲਾਵਾਰਸ ਕੁੱਤਿਆਂ ’ਤੇ ਕਾਰਵਾਈ ਨੂੰ ਲੈ ਕੇ ਸੋਨਮ ਬਾਜਵਾ ਦਾ...

ਪੰਜਾਬ ਵਿਚ ਲਾਵਾਰਸ ਕੁੱਤਿਆਂ ’ਤੇ ਕਾਰਵਾਈ ਨੂੰ ਲੈ ਕੇ ਸੋਨਮ ਬਾਜਵਾ ਦਾ ਆਇਆ ਬਿਆਨ


ਕਿਹਾ : ਮੁੱਖ ਮੰਤਰੀ ਭਗਵੰਤ ਮਾਨ ਚੁਣਨ ਇਨਸਾਨੀਅਤ ਵਾਲਾ ਰਾਹ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਵਿਚ ਲਾਵਾਰਸ ਕੁੱਤਿਆਂ ਨੂੰ ਹਟਾਉਣ ਲਈ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਪੰਜਾਬ ਸਰਕਾਰ ਵਲੋਂ ਲਾਵਾਰਸ ਕੁੱਤਿਆਂ ਨੂੰ ਹਟਾਉਣ ਲਈ ਚਲਾਈ ਗਈ ਮੁਹਿੰਮ ਸਬੰਧੀ ਇਕ ਪੋਸਟ ਸਾਂਝੀ ਕੀਤੀ ਹੈ। ਸੋਨਮ ਬਾਜਵਾ ਨੇ ਕਿਹਾ ਹੈ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ, ਸੁਪਰੀਮ ਕੋਰਟ ਵਲੋਂ ਲਾਵਾਰਸ ਕੁੱਤਿਆਂ ਨੂੰ ਵੱਡੇ ਪੱਧਰ ’ਤੇ ਖਤਮ ਕਰਨ ਦਾ ਹੁਕਮ ਨਹੀਂ ਦਿੱਤਾ ਗਿਆ। ਅਦਾਕਾਰਾ ਨੇ ਕਿਹਾ ਕਿ ਅਦਾਲਤ ਨੇ ਸੰਵੇਦਨਸ਼ੀਲ ਜਨਤਕ ਥਾਵਾਂ ’ਤੇ ਕੁੱਤਿਆਂ ਦੀ ਨਸਬੰਦੀ, ਟੀਕਾਕਰਨ ਅਤੇ ਆਸਰਾ ਦੇਣ ਦੇ ਨਾਲ-ਨਾਲ ਨਿਯਮਤ ਹਟਾਉਣ ਬਾਰੇ ਗੱਲ ਕੀਤੀ ਹੈ, ਨਾ ਕਿ ਸੜਕਾਂ ਤੋਂ ਕੁੱਤਿਆਂ ਨੂੰ ਹਟਾਉਣ ਬਾਰੇ। ਉਨ੍ਹਾਂ ਕਿਹਾ ਕਿ ਇਹ ਬਿਲਕੁਲ ਵੀ ਬੇਜ਼ੁਬਾਨ ਜਾਨਵਰਾਂ ਲਈ ਮੌਤ ਦੀ ਸਜ਼ਾ ਨਹੀਂ ਬਣ ਸਕਦਾ। ਸੋਨਮ ਬਾਜਵਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਨੂੰ ਦਿਲੋਂ ਬੇਨਤੀ ਹੈ ਕਿ ਕਿਰਪਾ ਕਰਕੇ ਇਸ ਪਹੁੰਚ ’ਤੇ ਮੁੜ ਵਿਚਾਰ ਕਰੋ ਅਤੇ ਇਸ ਵਿਚ ਇਕ ਹਮਦਰਦੀ ਭਰਿਆ, ਮਨੁੱਖੀ ਹੱਲ ਚੁਣੋ।

RELATED ARTICLES
POPULAR POSTS