ਦਹਿਸ਼ਤੀ ਹਮਲੇ ਦਾ ਖਤਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਵਿਚ 10 ਸ਼ੱਕੀ ਅੱਤਵਾਦੀਆਂ ਦੇ ਦਾਖਲ ਹੋਣ ਦੀ ਖ਼ਬਰ ਨਾਲ ਕੌਮੀ ਰਾਜਧਾਨੀ ਸਮੇਤ ਦੇਸ਼ ਦੇ ਅਹਿਮ ਸ਼ਹਿਰਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ਵਿਚ ਚੰਡੀਗੜ੍ਹ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਜੈਪੁਰ, ਲਖਨਊ, ਵਿਜੈਵਾੜਾ, ਭੁਪਾਲ ਤੇ ਅਹਿਮਾਦਬਾਦ ਸ਼ਾਮਲ ਹਨ।
ਇਸ ਮਸਲੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਅੱਜ ਉੱਚ ਪੱਧਰੀ ਮੀਟਿੰਗ ਵੀ ਕੀਤੀ। ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਆਈ.ਬੀ. ਤੇ ਰਾਅ ਦੇ ਚੀਫ਼ ਵੀ ਸ਼ਾਮਲ ਹੋਏ। ਇਹ ਸਾਰੇ ਅਮਲ ਤੋਂ ਪਹਿਲਾਂ ਗੁਜਰਾਤ ਦੇ ਸਿਲਵਾਸਾ ‘ਚ ਪੁਲਿਸ ਨੇ ਅੱਠ ਸ਼ੱਕੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਆਈ ਬੀ ਅਤੇ ਰਾਅ ਸਮੇਤ ਕਈ ਏਜੰਸੀਆਂ 10 ਅੱਤਵਾਦੀਆਂ ਦੇ ਸੁਰਾਗ ਲੱਭਣ ਵਿਚ ਲੱਗੀਆਂ ਹੋਈਆਂ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …