12.6 C
Toronto
Sunday, October 11, 2026
spot_img
HomeਕੈਨੇਡਾFrontਸਾਬਕਾ ਰਾਜ ਸਭਾ ਮੈਂਬਰ ਰਾਜ ਮਹਿੰਦਰ ਸਿੰਘ ਮਜੀਠਾ ਅਕਾਲੀ ਦਲ ਛੱਡ ਕੇ...

ਸਾਬਕਾ ਰਾਜ ਸਭਾ ਮੈਂਬਰ ਰਾਜ ਮਹਿੰਦਰ ਸਿੰਘ ਮਜੀਠਾ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਰਾਜ ਸਭਾ ਮੈਂਬਰ ਰਾਜ ਮਹਿੰਦਰ ਸਿੰਘ ਮਜੀਠਾ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲਬਦਲੀ ਦਾ ਸਿਲਸਿਲਾ ਲਗਾਤਾਰ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਇਸਦੇ ਚੱਲਦਿਆਂ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜ ਮਹਿੰਦਰ ਸਿੰਘ ਮਜੀਠਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਰਾਜ ਮਹਿੰਦਰ ਸਿੰਘ ਮਜੀਠਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਆਰ.ਟੀ.ਆਈ. ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਅਗਲੇ ਸਾਲ ਯਾਨੀ 2027 ਦੇ ਸ਼ੁਰੂਆਤੀ ਮਹੀਨਿਆਂ ’ਚ ਵਿਧਾਨ ਸਭਾ ਲਈ ਵੋਟਾਂ ਪੈਣਗੀਆਂ ਹਨ। ਇਸ ਨੂੰ ਦੇਖਦਿਆਂ ਸਿਆਸੀ ਆਗੂ ਇਕ ਪਾਰਟੀ ਛੱਡ ਕੇ ਦੂਜੀ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ।

RELATED ARTICLES
POPULAR POSTS