9.9 C
Toronto
Monday, October 26, 2026
spot_img
HomeਕੈਨੇਡਾFrontਪੰਜਾਬ ਅਤੇ ਚੰਡੀਗੜ੍ਹ ’ਚ ਅਗਲੇ ਤਿੰਨ ਦਿਨਾਂ ’ਚ ਭਰਵਾਂ ਮੀਂਹ ਪੈਣ ਦੀ...

ਪੰਜਾਬ ਅਤੇ ਚੰਡੀਗੜ੍ਹ ’ਚ ਅਗਲੇ ਤਿੰਨ ਦਿਨਾਂ ’ਚ ਭਰਵਾਂ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ’ਚ ਅਗਲੇ ਤਿੰਨ ਦਿਨਾਂ ’ਚ ਭਰਵਾਂ ਮੀਂਹ ਪੈਣ ਦੀ ਸੰਭਾਵਨਾ
ਗਰਮੀ ਨੇ ਵੀ ਲੋਕਾਂ ਦੇ ਕੱਢੇ ਵੱਟ ਅਤੇ ਬਿਜਲੀ ਦੀ ਮੰਗ ਵੀ ਵਧੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ ਹੈ ਅਤੇ ਅੱਜ ਸਵੇਰੇ ਪੰਜਾਬ ਦੇ ਕੁਝ ਕੁ ਥਾਵਾਂ ’ਤੇ ਹਲਕੀ ਬੂੰਦਾਬਾਂਦੀ ਹੋਈ। ਪੰਜਾਬ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ, ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ’ਚ ਭਰਵਾਂ ਮੀਂਹ ਪੈ ਸਕਦਾ ਹੈ ਅਤੇ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸਖਤ ਗਰਮੀ ਪੈ ਰਹੀ ਹੈ ਅਤੇ ਇਸੇ ਦੌਰਾਨ ਫਰੀਦਕੋਟ ’ਚ ਤਾਪਮਾਨ ਵੀ 46 ਡਿਗਰੀ ਤੱਕ ਪਹੁੰਚ ਗਿਆ ਅਤੇ ਚੰਡੀਗੜ੍ਹ ਵਿਚ ਵੀ ਤਾਪਮਾਨ 43.1 ਡਿਗਰੀ ਦਰਜ ਕੀਤਾ ਗਿਆ। ਵੱਧ ਗਰਮੀ ਦੇ ਚੱਲਦਿਆਂ ਬਿਜਲੀ ਦੀ ਮੰਗ ਵੀ ਵਧੀ ਹੈ। ਇਸੇ ਦੌਰਾਨ ਲੰਘੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣ ਦੀ ਸਲਾਹ ਦਿੱਤੀ ਸੀ।

RELATED ARTICLES
POPULAR POSTS