9.6 C
Toronto
Thursday, October 15, 2026
spot_img
Homeਹਫ਼ਤਾਵਾਰੀ ਫੇਰੀਸੁਨੀਲ ਜਾਖੜ ਨੇ ਪ੍ਰਧਾਨਗੀ ਜਾਣ ਤੋਂ ਬਾਅਦ ਜ਼ਜ਼ਬਾਤ ਕੀਤੇ ਸਾਂਝੇ

ਸੁਨੀਲ ਜਾਖੜ ਨੇ ਪ੍ਰਧਾਨਗੀ ਜਾਣ ਤੋਂ ਬਾਅਦ ਜ਼ਜ਼ਬਾਤ ਕੀਤੇ ਸਾਂਝੇ

ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵੀ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ : ਸੁਨੀਲ ਜਾਖੜ ਤਿੰਨ ਸਾਲ ਪੰਜਾਬ ਭਾਜਪਾ ਦੇ ਪ੍ਰਧਾਨ ਰਹੇ ਹਨ ਅਤੇ ਹੁਣ ਉਨ੍ਹਾਂ ਕੋਲੋਂ ਪ੍ਰਧਾਨਗੀ ਖੁੱਸ ਗਈ ਹੈ ਅਤੇ ਇਹ ਅਹੁਦਾ ਹੁਣ ਕੇਵਲ ਸਿੰਘ ਢਿੱਲੋਂ ਕੋਲ ਚਲਾ ਗਿਆ ਹੈ। ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉਤੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੇਵਾ ਕਰਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਵੱਡੀ ਜ਼ਿੰਮੇਵਾਰੀ ਵਾਲੀ ਗੱਲ ਰਹੀ ਹੈ। ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਜਾਖੜ ਨੇ ਜੇ.ਪੀ. ਨੱਡਾ ਅਤੇ ਮੌਜੂਦਾ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਸਹਿਯੋਗ ਅਤੇ ਉਤਸ਼ਾਹ ਲਈ ਵੀ ਤਹਿ ਦਿਲੋਂ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੀ ਅਸਲ ਤਾਕਤ ਸੂਬੇ ਭਰ ਦੇ ਵਰਕਰ, ਆਗੂ ਅਤੇ ਸਮਰਥਕ ਹਨ। ਨਵੇਂ ਨਿਯੁਕਤ ਹੋਏ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੰਦਿਆਂ ਜਾਖੜ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਢਿੱਲੋਂ ਦੀ ਅਗਵਾਈ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਦੀ ਸੇਵਾ ਅਤੇ ਪਾਰਟੀ ਨੂੰ ਅੱਗੇ ਵਧਾਉਣ ਲਈ ਉਹ ਹਮੇਸ਼ਾ ਹਰ ਸੰਭਵ ਸਹਿਯੋਗ ਦਿੰਦੇ ਰਹਿਣਗੇ।

 

RELATED ARTICLES
POPULAR POSTS