23.6 C
Toronto
Tuesday, July 14, 2026
spot_img
Homeਹਫ਼ਤਾਵਾਰੀ ਫੇਰੀਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ

ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ

ਢਿੱਲੋਂ ਦਾ ਦਾਅਵਾ : 2027 ਵਿਚ ਪੰਜਾਬ ‘ਚ ਖਿੜੇਗਾ ਕਮਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਨਿਤਿਨ ਨਬੀਨ ਨੇ ਡਾ. ਅਰਚਨਾ ਗੁਪਤਾ ਨੂੰ ਹਰਿਆਣਾ ਭਾਜਪਾ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਹੈ, ਜਦੋਂਕਿ ਹਰਸ਼ ਮਲਹੋਤਰਾ ਨੂੰ ਦਿੱਲੀ ਭਾਜਪਾ ਅਤੇ ਅਭਿਸ਼ੇਕ ਦੇਬਰਾਏ ਨੂੰ ਤ੍ਰਿਪੁਰਾ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਵਿਚ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ। ਇਸਦੇ ਚੱਲਦਿਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਕਾਫੀ ਅਹਿਮ ਮੰਨੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲ ਦਾ ਕਾਰਜਕਾਲ ਜੁਲਾਈ ਵਿਚ ਖਤਮ ਹੋ ਰਿਹਾ ਹੈ। ਇਸੇ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਮੈਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਮੈਂ ਪੂਰੀ ਵਫ਼ਾਦਾਰੀ ਨਾਲ ਨਿਭਾਵਾਂਗਾ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਪੰਜਾਬ ਵਿਚ ਕਮਲ ਖਿੜ੍ਹੇਗਾ ਅਤੇ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਤੋਂ ਬਾਅਦ, ਹੁਣ ਪੰਜਾਬ ਦੀ ਵਾਰੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੇਵਲ ਸਿੰਘ ਢਿੱਲੋਂ ਦੋ ਵਾਰ ਕਾਂਗਰਸ ਪਾਰਟੀ ਦੀ ਟਿਕਟ ‘ਤੇ ਵਿਧਾਇਕ ਬਣੇ ਸਨ ਅਤੇ ਫਿਰ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲ ਦੇ ਜੰਮਪਲ ਕੇਵਲ ਸਿੰਘ ਢਿੱਲੋਂ ਨੂੰ ਉਸ ਵਿਅਕਤੀ ਵਜੋਂ ਜਾਣਿਆ ਜਾਂਦਾ ਹੈ, ਜੋ ਪੰਜਾਬ ਵਿਚ ਪੈਪਸੀ ਲਿਆਉਣ ਨਾਲ ਜੁੜਿਆ ਹੋਇਆ ਹੈ। ਢਿੱਲੋਂ ਗਰੁੱਪ ਰਾਹੀਂ, ਉਨ੍ਹਾਂ ਨੇ ਇਕ ਵੱਡਾ ਪੀਣ ਵਾਲੇ ਪਦਾਰਥਾਂ ਅਤੇ ਬੋਤਲਿੰਗ ਦਾ ਕਾਰੋਬਾਰ ਬਣਾਇਆ, ਜੋ ਬਾਅਦ ਵਿਚ ਪ੍ਰਾਹੁਣਾਚਾਰੀ, ਰੀਅਲ ਅਸਟੇਟ ਅਤੇ ਹੋਰ ਖੇਤਰਾਂ ਵਿਚ ਫੈਲ ਗਿਆ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਹੋਰ ਵੀ ਕਈ ਸੀਨੀਅਰ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ ਸਨ, ਜਿਨ੍ਹਾਂ ਵਿਚ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਰਾਣਾ ਗੁਰਜੀਤ ਸਿੰਘ ਸੋਢੀ ਅਤੇ ਫਤਹਿਜੰਗ ਸਿੰਘ ਬਾਜਵਾ ਸ਼ਾਮਲ ਹਨ।

 

RELATED ARTICLES
POPULAR POSTS