20.6 C
Toronto
Monday, August 31, 2026
spot_img
Homeਹਫ਼ਤਾਵਾਰੀ ਫੇਰੀਪੰਜਾਬ ਦੀ ਧੀ ਨੇ ਕੈਨੇਡਾ ਸਮਿਟ ਵਿੱਚ ਸਰਹੱਦੀ ਕਿਸਾਨਾਂ ਦੀ ਅਵਾਜ਼ ਚੁੱਕੀ

ਪੰਜਾਬ ਦੀ ਧੀ ਨੇ ਕੈਨੇਡਾ ਸਮਿਟ ਵਿੱਚ ਸਰਹੱਦੀ ਕਿਸਾਨਾਂ ਦੀ ਅਵਾਜ਼ ਚੁੱਕੀ

ਪੰਜਾਬ ਦੀ ਧੀ ਨੇ ਕੈਨੇਡਾ ਸਮਿਟ ਵਿੱਚ ਸਰਹੱਦੀ ਕਿਸਾਨਾਂ ਦੀ ਅਵਾਜ਼ ਚੁੱਕੀਬ੍ਰਿਟਿਸ਼ ਕੋਲੰਬੀਆ : ਲੰਘੇ ਦਿਨੀਂ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਵਿੱਚ ਹੋਈ ਚਾਰ ਰੋਜ਼ਾ ਕੌਮਾਂਤਰੀ ਹਿਊਮਨ ਰਾਈਟਸ ਸਮਿਟ ਆਫ ਯੂਥ ਲੀਡਰ 2026 ਦੌਰਾਨ ਡੀਸੀ ਮਾਡਲ ਇੰਟਰਨੈਸ਼ਨਲ ਸਕੂਲ ਫਿਰੋਜ਼ਪੁਰ ਦੀ ਬਾਰ੍ਹਵੀਂ ਕਲਾਸ ਦੀ 16 ਸਾਲਾ ਵਿਦਿਆਰਥਣ ਹੇਜ਼ਲ ਨੇ ਸਰਹੱਦੀ ਕਿਸਾਨਾਂ ਦੀ ਆਵਾਜ਼ ਨੂੰ ਅੰਤਰਰਾਸ਼ਟਰੀ ਮੰਚ ਤੱਕ ਪਹੁੰਚਾਇਆ। ਇਸ ਸਮਾਗਮ ਵਿੱਚ 40 ਤੋਂ ਵੱਧ ਦੇਸ਼ਾਂ ਤੋਂ ਆਏ ਡੈਲੀਗੇਟਸ ਅਤੇ 100 ਤੋਂ ਵੱਧ ਭਾਗੀਦਾਰ ਮੌਜੂਦ ਸਨ। ਹੇਜ਼ਲ ਨੂੰ ਇਸ ਸਮਿੱਟ ਲਈ ਵਿਸ਼ੇਸ਼ ਸੱਦਾ ਅਤੇ ਸਕਾਲਰਸ਼ਿਪ ਪ੍ਰਾਪਤ ਹੋਈ ਸੀ ਅਤੇ ਸਮਾਗਮ ਦੌਰਾਨ ਉਸ ਨੂੰ ਯੰਗੈਸਟ ਡੈਲੀਗੇਟ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ 1947 ਦੀ ਵੰਡ ਤੋਂ ਬਾਅਦ ਬੇਘਰ ਹੋਏ ਹਜ਼ਾਰਾਂ ਪਰਿਵਾਰਾਂ ਨੇ ਬੰਜਰ ਅਤੇ ਗੈਰ-ਖੇਤੀਯੋਗ ਧਰਤੀ ਨੂੰ ਆਪਣੀ ਮਿਹਨਤ ਨਾਲ ਖੇਤੀਯੋਗ ਬਣਾਇਆ, ਪਿੰਡ ਵਸਾਏ, ਘਰ ਬਣਾਏ ਅਤੇ ਪੀੜ੍ਹੀਆਂ ਦਾ ਭਵਿੱਖ ਤਿਆਰ ਕੀਤਾ, ਪਰ ਅੱਜ ਵੀ ਉਹਨਾਂ ਕੋਲ ਪੂਰੀ ਕਾਨੂੰਨੀ ਮਲਕੀਅਤ ਨਹੀਂ ਹੈ। 1947 ਤੋਂ ਲੈ ਕੇ ਅੱਜ 2026 ਤੱਕ ਇਹ ਲੋਕ ਆਪਣੇ ਹੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਆਜ਼ਾਦੀ ਨੂੰ 70 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਹਜ਼ਾਰਾਂ ਪਰਿਵਾਰ ਅਜੇ ਵੀ ਬੁਨਿਆਦੀ ਮਨੁੱਖੀ ਹੱਕਾਂ ਤੋਂ ਵਾਂਝੇ ਹਨ।

RELATED ARTICLES
POPULAR POSTS