21 C
Toronto
Sunday, September 13, 2026
spot_img
HomeਕੈਨੇਡਾFrontਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 42 ਰੁਪਏ ਹੋਇਆ ਮਹਿੰਗਾ

ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 42 ਰੁਪਏ ਹੋਇਆ ਮਹਿੰਗਾ

ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 42 ਰੁਪਏ ਹੋਇਆ ਮਹਿੰਗਾ
ਢਾਬਿਆਂ ਅਤੇ ਹੋਟਲਾਂ ’ਤੇ ਖਾਣਾ ਹੋਵੇਗਾ ਮਹਿੰਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ’ਚ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਫਿਰ ਤੋਂ ਵਾਧਾ ਕੀਤਾ ਹੈ। ਇਸੇ ਦੌਰਾਨ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 42 ਰੁਪਏ ਮਹਿੰਗਾ ਹੋ ਗਿਆ ਹੈ। ਵਧੀਆਂ ਕੀਮਤਾਂ ਅੱਜ 1 ਜੂਨ ਤੋਂ ਹੀ ਲਾਗੂ ਹੋ ਗਈਆਂ ਹਨ। ਇਸ ਤੋਂ ਇਲਾਵਾ ਛੋਟੂ ਐਫ.ਐੱਲ.ਟੀ. ਸਿਲੰਡਰ ਵੀ 5 ਰੁਪਏ ਮਹਿੰਗਾ ਹੋ ਗਿਆ ਹੈ। ਹਾਲਾਂਕਿ ਘਰੇਲੂ ਐੱਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਹੋਇਆ। ਦਿਨੋਂ ਦਿਨ ਮਹਿੰਗੀ ਹੁੰਦੀ ਜਾ ਰਹੀ ਐਲ.ਪੀ.ਜੀ. ਕਾਰਨ ਢਾਬਿਆਂ ਅਤੇ ਹੋਟਲਾਂ ’ਤੇ ਖਾਣਾ  ਮਹਿੰਗਾ ਹੋ ਜਾਵੇਗਾ। ਇਸਦੇ ਚੱਲਦਿਆਂ ਦਿੱਲੀ ਵਿਚ ਹੁਣ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 3113 ਰੁਪਏ 50 ਪੈਸੇ ਦਾ ਹੋ ਗਿਆ ਹੈ, ਜਦਕਿ ਕੋਲਕਾਤਾ ਵਿਚ ਇਸਦੀ ਕੀਮਤ 53 ਰੁਪਏ 50 ਪੈਸੇ ਵਧ ਕੇ 3255 ਰੁਪਏ 50 ਪੈਸੇ ਪ੍ਰਤੀ ਸਿਲੰਡਰ ਹੋ ਗਈ ਹੈ। ਇਸਦੇ ਚੱਲਦਿਆਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੀ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਨੇ ਇਕ ਅੰਤਰ-ਮੰਤਰਾਲਾ ਮੀਟਿੰਗ ਦੌਰਾਨ ਦੱਸਿਆ ਕਿ ਸਰਕਾਰ ਪੱਛਮੀ ਏਸ਼ੀਆ ਦੇ ਸੰਕਟ ਦਰਮਿਆਨ ਬਾਲਣ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰਣਨੀਤਕ ਭੰਡਾਰਾਂ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਭਾਰਤ ਵਾਸੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਦੇਸ਼ ਵਿਚ ਪੈਟਰੋਲ, ਡੀਜ਼ਲ ਅਤੇ ਗੈਸ ਦਾ ਕੋਈ ਸੰਕਟ ਨਹੀਂ ਹੈ।

RELATED ARTICLES
POPULAR POSTS