Breaking News
Home / ਪੰਜਾਬ / ਨਾਭਾ ਜੇਲ੍ਹ ਕਾਂਡ ਦਾ ਮੁੱਖ ਮੁਲਜ਼ਮ ਅਮਨਦੀਪ ਸਿੰਘ ਢੋਟੀਆਂ ਗ੍ਰਿਫਤਾਰ

ਨਾਭਾ ਜੇਲ੍ਹ ਕਾਂਡ ਦਾ ਮੁੱਖ ਮੁਲਜ਼ਮ ਅਮਨਦੀਪ ਸਿੰਘ ਢੋਟੀਆਂ ਗ੍ਰਿਫਤਾਰ

ਜਲੰਧਰ : ਨਾਭਾ ਜੇਲ੍ਹ ਕਾਂਡ ਦੇ ਮੁੱਖ ਮੁਲਜ਼ਮ ਅਮਨਦੀਪ ਸਿੰਘ ਉਰਫ ਅਮਨ ਢੋਟੀਆਂ ਨੂੰ ਕਮਿਸ਼ਨਰੇਟ ਪੁਲਿਸ ਨੇ ਇੱਥੋਂ ਦੇ ਪੀਏਪੀ ਚੌਕ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ 32 ਬੋਰ ਦਾ ਉਹ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ, ਜਿਸ ਨਾਲ ਜੇਲ੍ਹ ਦਾ ਜਿੰਦਰਾ ਤੋੜਿਆ ਗਿਆ ਸੀ। ਪੁਲਿਸ ਕਮਿਸ਼ਨਰ ਅਰਪਿਤ ਸ਼ੁਕਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਮਨਦੀਪ ਸਿੰਘ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਉਹ ਕਿਸੇ ਨੂੰ ਅਗਵਾ ਕਰਨ ਦੀ ਤਾਕ ਵਿੱਚ ਸੀ। ਸ਼ੁਕਲਾ ਨੇ ਦੱਸਿਆ ਕਿ ਅਮਨ ਢੋਟੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਘਟਨਾ ਵਾਲੇ ਦਿਨ ਉਸ ਨੇ ਹੀ ਜੇਲ੍ਹ ਦੇ ਮੁੱਖ ਗੇਟ ‘ਤੇ ਲੱਗੇ ਜਿੰਦਰੇ ਨੂੰ ਗੋਲੀ ਮਾਰ ਕੇ ਤੋੜਿਆ ਸੀ। ਅਮਨ ਢੋਟੀਆਂ, ਗੈਂਗਸਟਰ ਵਿੱਕੀ ਗੌਂਡਰ ਦੇ ਸੰਪਰਕ ਵਿੱਚ ਉਦੋਂ ਆਇਆ ਸੀ, ਜਦੋਂ ਉਸ ਨੂੰ ਅੰਮ੍ਰਿਤਸਰ ਤੇ ਗੁਰਦਾਸਪੁਰ ਦੀਆਂ ਜੇਲ੍ਹਾਂ ਵਿੱਚ ਰੱਖਣ ਤੋਂ ਬਾਅਦ ઠਜੂਨ 2016 ਵਿੱਚ ਨਾਭਾ ਜੇਲ੍ਹ ਭੇਜਿਆ ਗਿਆ। ਪੁਲਿਸ ਨੇ ਉਸ ਕੋਲੋਂ ਪਿਸਤੌਲ, ਇੱਕ ਮੈਗਜ਼ੀਨ, ਸੱਤ ਰੌਂਦ, ਪੰਜ ਹਜ਼ਾਰ ਦੀ ਨਕਦੀ, ਚਾਰ ਸਿਮ ਕਾਰਡ ਤੇ ਇੱਕ ਮੋਬਾਈਲ ਬਰਾਮਦ ਕੀਤਾ ਹੈ। ਗ਼ੌਰਤਲਬ ਹੈ ਕਿ ਪੰਜਾਬ ਪੁਲਿਸ ਨੇ ਅਮਨ ਢੋਟੀਆਂ ਦੀ ਸੂਹ ਦੇਣ ਵਾਲੇ ਲਈ ਪੰਜ ਲੱਖ ਦਾ ਇਨਾਮ ਵੀ ਰੱਖਿਆ ਹੋਇਆ ਸੀ।

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …