25 C
Toronto
Saturday, September 12, 2026
spot_img
HomeਕੈਨੇਡਾFrontਹਿਮਾਚਲ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ...

ਹਿਮਾਚਲ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨਾਲ ਕੀਤੀ ਗੱਲਬਾਤ

ਹਿਮਾਚਲ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਨਾਲ ਕੀਤੀ ਗੱਲਬਾਤ
ਖਾਲਸਾ ਐਂਟਰੀ ਟੈਕਸ ਮਾਮਲੇ ਵਿਚ ਉਚਿਤ ਕਾਰਵਾਈ ਦੀ ਕੀਤੀ ਗਈ ਮੰਗ
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੀ ਬਾਊਂਡਰੀ ਉਤੇ ‘ਖਾਲਸਾ ਟੈਕਸ’ ਨੂੰ ਲੈ ਕੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਹੈ। ਹਿਮਾਚਲ ਦੇ ਮੰਤਰੀ ਜਗਤ ਸਿੰਘ ਨੇਗੀ ਦਾ ਕਹਿਣਾ ਹੈ ਕਿ ਸੀਐਮ ਸੁੱਖੂ ਨੇ ਪੰਜਾਬ ਸਰਕਾਰ ਕੋਲੋਂ ਇਸ ਮਾਮਲੇ ਵਿਚ ਉਚਿਤ ਕਾਰਵਾਈ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਬੁੱਧਵਾਰ ਨੂੰ ਪੰਜਾਬ ’ਚ ਹਿਮਾਚਲ ਪ੍ਰਦੇਸ਼ ਦੀਆਂ ਗੱਡੀਆਂ ਕੋਲੋਂ  ਖਾਲਸਾ ਟੈਕਸ ਵਸੂਲਿਆ ਗਿਆ ਸੀ। ਪੰਜਾਬ ਦੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਹਿਮਾਚਲ ਸਰਕਾਰ ਦੇ ਐਂਟਰੀ ਟੈਕਸ ਦੇ ਵਿਰੋਧ ਵਿਚ ਅਜਿਹਾ ਕੀਤਾ ਅਤੇ ਸੰਦੇਸ਼ ਦਿੱਤਾ ਕਿ ਹਿਮਾਚਲ ਦਾ ਐਂਟਰੀ ਟੈਕਸ ਗਲਤ ਹੈ, ਇਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ। ਇਸੇ ਦੌਰਾਨ ਮੰਤਰੀ ਜਗਤ ਨੇਗੀ ਨੇ ਇਸ ਨੂੰ ਅਕਾਲੀ ਦਲ ਅਤੇ ਭਾਜਪਾ ਦੀ ਸੋਚੀ ਸਮਝੀ ਸਾਜਿਸ਼ ਦੱਸਿਆ ਹੈ।

RELATED ARTICLES
POPULAR POSTS