3.4 C
Toronto
Thursday, October 22, 2026
spot_img
HomeਕੈਨੇਡਾFrontਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀਆਂ ਨਾਲ...

ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀਆਂ ਨਾਲ ਕੀਤੀ ਮੁਲਾਕਾਤ
ਪੰਜਾਬ ’ਚ ਕਾਨੂੰਨ ਦਾ ਰਾਜ ਮਜ਼ਬੂਤ ਕਰਨ ’ਤੇ ਜ਼ੋਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ਕਮਾਨ ਸੰਭਾਲਣ ਤੋਂ ਬਾਅਦ ਅੱਜ ਦਿੱਲੀ ਪਹੁੰਚ ਕੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ ਹੈ। ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕਾਨੂੰਨ ਮੰਤਰੀ ਅਰਜੁਨ ਮੇਘਵਾਲ ਅਤੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਹੈ। ਇਸੇ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੂੰ ਪੰਜਾਬ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ। ਇਸ ਲਈ ਇੱਥੇ ਸ਼ਾਂਤੀ ਬਣਾਈ ਰੱਖਣਾ ਅਤੇ ਇਸਦੇ ਨਾਗਰਿਕਾਂ ਦੀ ਸੁਰੱਖਿਆ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਕੇਂਦਰੀ ਮੰਤਰੀ ਮੇਘਵਾਲ ਨੇ ਕੇਵਲ ਸਿੰਘ ਢਿੱਲੋਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਪੰਜਾਬ ਵਿਚ ਕਾਨੂੰਨ ਵਿਵਸਥਾ ਸੁਧਾਰਨ ਲਈ ਹਰ ਸੰਭਵ ਮੱਦਦ ਕਰੇਗੀ। ਇਸੇ ਦੌਰਾਨ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਪੰਜਾਬ ਵਿਚ ਭਾਜਪਾ ਦੀ ਨਵੀਂ ਟੀਮ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਢਿੱਲੋਂ ਨੇ ਪੰਜਾਬ ’ਚ ਖੇਤੀਬਾੜੀ ਨੂੰ ਅੱਗੇ ਵਧਾਉਣ ਲਈ ਵੀ ਅਪੀਲ ਕੀਤੀ ਹੈ।

RELATED ARTICLES
POPULAR POSTS