15.7 C
Toronto
Thursday, June 4, 2026
spot_img
HomeਕੈਨੇਡਾFrontਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ’ਚ ਹੋ ਸਕਦੀ ਹੈ ਵਾਪਸੀ

ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ’ਚ ਹੋ ਸਕਦੀ ਹੈ ਵਾਪਸੀ


ਭੁਪਿੰਦਰ ਸਿੰਘ ਹੁੱਡਾ ਨੇ ਕਿਹਾ : ਕੈਪਟਨ ਅਮਰਿੰਦਰ ਸਾਡੇ ਸੰਪਰਕ ’ਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅਗਲੇ ਸਾਲ ਯਾਨੀ 2027 ਦੇ ਸ਼ੁਰੂਆਤੀ ਮਹੀਨਿਆਂ ਵਿਚ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ਨੂੰ ਦੇਖਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਨੇ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ ਅਤੇ ਦਲਬਦਲੀ ਦਾ ਕੰਮ ਵੀ ਪੂਰੇ ਜ਼ੋਰਾਂ ’ਤੇ ਹੈ। ਇਸਦੇ ਚੱਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਵਿਚ ਵਾਪਸੀ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸਦੇ ਚੱਲਦਿਆਂ ਹਰਿਆਣਾ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਸੰਪਰਕ ਵਿਚ ਹਨ। ਕੈਪਟਨ ਅਮਰਿੰਦਰ ਸਿੰਘ ਦੇ ਮੁੜ ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਇਸ ਲਈ ਵੀ ਤੇਜ਼ ਹੋਈਆਂ ਹਨ ਕਿ ਉਹ ਹੁਣ ਲਗਾਤਾਰ ਕਾਂਗਰਸ ਪਾਰਟੀ ਦੀ ਤਾਰੀਫ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਦਾ ਵਿਰੋਧ ਵੀ ਕੀਤਾ ਹੈ। ਕੇਵਲ ਸਿੰਘ ਢਿੱਲੋਂ ਵੀ ਕਾਂਗਰਸ ਛੱਡ ਕੇ ਭਾਜਪਾ ਵਿਚ ਹੋਏ ਸਨ।

RELATED ARTICLES
POPULAR POSTS