26.4 C
Toronto
Thursday, September 18, 2025
spot_img
Homeਪੰਜਾਬਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਮੌਕੇ ਕੈਪਟਨ ਸਰਕਾਰ ਅਤੇ ਅਕਾਲੀਆਂ ਵਲੋਂ...

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਮੌਕੇ ਕੈਪਟਨ ਸਰਕਾਰ ਅਤੇ ਅਕਾਲੀਆਂ ਵਲੋਂ ਵੱਖ-ਵੱਖ ਸਮਾਗਮ

ਪਾਵਨ ਬੀੜਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਆਂਗੇ : ਸਾਧੂ ਸਿੰਘ ਧਰਮਸੋਤ
ਭਾਦਸੋਂ  : ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀਆਂ ਪਾਵਨ ਬੀੜਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਲੱਭ ਨੇ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਇਹ ਐਲਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਟੌਹੜਾ ਵਿੱਚ ਪੰਥ ਰਤਨ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਉੱਤੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਧਰਮਸੋਤ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਰਾਜ ਪੱਧਰੀ ਸਮਾਗਮ ਵਿੱਚ ਜਥੇਦਾਰ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਆਏ ਸਨ, ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਦੋਸ਼ੀਆਂ ਨੂੰ ਨਾ ਫੜਨ ਤੋਂ ਇੰਜ ਜਾਪਦਾ ਹੈ ਕਿ ਇਹ ਘਟਨਾਵਾਂ ਪਿਛਲੀ ਸਰਕਾਰ ਦੀ ਸ਼ਹਿ ਉੱਤੇ ਹੀ ਹੋਈਆਂ ਹੋਣ। ਕੁੱਝ ਬੁਲਾਰਿਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਦਾ ਨਾਂ ਜਥੇਦਾਰ ਟੌਹੜਾ ਦੇ ਨਾਂ ਉੱਤੇ ਰੱਖਣ ਦੀ ਗੱਲ ਕਰਨ ਉੱਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਹ ਇਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ । ਬਰਸੀ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਜਥੇਦਾਰ ਟੌਹੜਾ ਨੇ ਆਪਣਾ ਸਾਰਾ ਜੀਵਨ ਪੰਥ ਅਤੇ ਪੰਜਾਬ ਦੀ ਚੜ੍ਹਦੀਕਲਾ ਦੇ ਲੇਖੇ ਲਾਇਆ ਜਿਸ ਕਰਕੇ ਉਹ ਸਮੁੱਚੀ ਸਿੱਖ ਕੌਮ ਦੇ ਆਗੂ ਬਣ ਕੇ ਉਭਰੇ। ઠਇਸ ਤੋਂ ਇਲਾਵਾ ਸਮਾਗਮ ਨੂੰ ਵਿਰੋਧੀ ਧਿਰ ਦੇ ਆਗੂ ਐੱਚ. ਐੱਸ ਫੂਲਕਾ, ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਟੌਹੜਾ ਨੇ ਵੀ ਸੰਬੋਧਨ ਕੀਤਾ।
ਜਥੇਦਾਰ ਟੌਹੜਾ ਹਮੇਸ਼ਾ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹੇ : ਸੁਖਬੀਰ ਬਾਦਲ
ਪਟਿਆਲਾ : ਪੰਥ ਰਤਨ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਾਰੀ ਉਮਰ ਟਕਸਾਲੀ ਅਕਾਲੀ ਰਹੇ ਤੇ ਉਨ੍ਹਾਂ ਨੂੰ ਆਪਣੇ ਅਕਾਲੀ ਹੋਣ ‘ਤੇ ਮਾਣ ਰਿਹਾ ਹੈ।’ ਇਹ ਪ੍ਰਗਟਾਵਾ ਇੱਥੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਟੌਹੜਾ ਤੋਂ ਲਾਂਭੇ ਹੋ ਕੇ ਪਹਿਲੀ ਵਾਰ ਮਨਾਏ ਗਏ ਤੇਰਵੇਂ ਬਰਸੀ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਉਨ੍ਹਾਂ ਆਖਿਆ ਕਿ ਜਥੇਦਾਰ ਟੌਹੜਾ ਹਮੇਸ਼ਾਂ ਹੀ ਕਿਹਾ ਕਰਦੇ ਸਨ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਾਅਦ ਵਿਚ ਹਨ ਜਦਕਿ ਅਕਾਲੀ ਪਹਿਲਾਂ ਹਨ। ਉਹ ਹਮੇਸ਼ਾ ਅਕਾਲੀ ਦਲ ઠਤੇ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖ਼ਾਲਸਾ ਪੰਥ ਦੀ ਵਿਰਾਸਤ ਅੱਡਰੀ ਹੈ ਤੇ ਜਥੇਦਾਰ ਟੌਹੜਾ ਨੇ ਇਸ ਮਹਾਨ ਵਿਰਾਸਤ ਦਾ ਆਪਣੇ ਜੀਵਨ ਵਿਚ ਨਿੱਠ ਕੇ ਪ੍ਰਚਾਰ ਤੇ ਪ੍ਰਸਾਰ ਕੀਤਾ, ਜਿਸ ਨੂੰ ਅੱਜ ਕੌਮ ਯਾਦ ਕਰ ਰਹੀ ਹੈ। ਇਸ ਮੌਕੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ।

RELATED ARTICLES
POPULAR POSTS