ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਇਕ ਵਫਦ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਚੇਚੀ ਮੁਲਾਕਾਤ ਕੀਤੀ। ਜਿਸ ਵਿਚ ਉਹਨਾਂ ਪੰਜਾਬ ਵਿਚ ਵਿਕਰਾਲ ਰੂਪ ਧਾਰ ਚੁੱਕੀ ਨਸ਼ੇ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਵਿਚਾਰਾਂ ਕੀਤੀਆਂ। ਡਾ. ਗਾਂਧੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਰੋਕਣ ‘ਤੇ ਤਾਂ ਸਰਕਾਰ ਜ਼ੋਰ ਦੇ ਰਹੀ ਹੈ ਪਰ ਨਸ਼ਿਆਂ ਦੀ ਮੰਗ ਦੀ ਪੂਰਤੀ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਸਰਕਾਰੀ ਸਖਤੀ ਦੇ ਚੱਲਦਿਆਂ ਅਫੀਮ, ਭੁੱਕੀ ਦੇ ਰੇਟ ਵੀ ਦੁੱਗਣੇ ਹੋ ਗਏ ਹਨ, ਜਿਸ ਕਾਰਨ ਅਮਲੀਆਂ ਵਿਚ ਹਾਹਾਕਾਰ ਹੈ। ਉਹ ਆਪਣੇ ਨਸ਼ੇ ਦੀ ਪੂਰਤੀ ਲਈ ਗਲਤ ਹੱਥਕੰਡੇ ਵੀ ਅਪਣਾ ਰਹੇ ਹਨ। ਡਾ. ਗਾਂਧੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਵਿਗਿਆਨਕ ਢੰਗ ਨਾਲ ਨਸ਼ੇ ਦੇ ਆਦੀ ਹੋ ਚੁੱਕੇ ਲੋਕਾਂ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣ ਵੱਲ ਵੀ ਉਨੀ ਹੀ ਗੰਭੀਰਤਾ ਨਾਲ ਧਿਆਨ ਦੇਣ, ਜਿੰਨਾ ਜ਼ੋਰ ਨਸ਼ੇ ਦੀ ਸਪਲਾਈ ਨੂੰ ਰੋਕਣ ਲਈ ਲਾਇਆ ਗਿਆ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …