16.2 C
Toronto
Thursday, July 23, 2026
spot_img
HomeਕੈਨੇਡਾFrontਭਾਰਤੀ ਰਿਜ਼ਰਵ ਬੈਂਕ ਦਾ ਅਨੁਮਾਨ-ਇਸ ਸਾਲ ਵਧੇਗੀ ਮਹਿੰਗਾਈ

ਭਾਰਤੀ ਰਿਜ਼ਰਵ ਬੈਂਕ ਦਾ ਅਨੁਮਾਨ-ਇਸ ਸਾਲ ਵਧੇਗੀ ਮਹਿੰਗਾਈ


ਰੈਪੋ ਰੇਟ ਨਹੀਂ ਬਦਲਿਆ – ਕਰਜ਼ੇ ਵੀ ਨਹੀਂ ਹੋਣਗੇ ਮਹਿੰਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਨਵੇਂ ਵਿੱਤੀ ਸਾਲ ਦੀ ਦੂਜੀ ਮੀਟਿੰਗ ਵਿਚ ਰੈਪੋ ਰੇਟ ’ਚ ਬਦਲਾਅ ਨਹੀਂ ਕੀਤਾ ਹੈ। ਇਸ ਨੂੰ 5.25 ਫੀਸਦੀ ’ਤੇ ਬਰਕਰਾਰ ਰੱਖਿਆ ਗਿਆ ਹੈ। ਇਸ ਨਾਲ ਕਰਜ਼ੇ ਮਹਿੰਗੇ ਨਹੀਂ ਹੋਣਗੇ ਅਤੇ ਈ.ਐਮ.ਆਈ. ਨਹੀਂ ਵਧੇਗੀ। ਇਸੇ ਦੌਰਾਨ 2027 ਵਿਚ ਮਹਿੰਗਾਈ ਦੇ ਅਨੁਮਾਨ ਨੂੰ 4.6 ਫੀਸਦੀ ਤੋਂ ਵਧਾ ਕੇ 5.1 ਫੀਸਦੀ ਕਰ ਦਿੱਤਾ ਹੈ। ਆਰਬੀਆਈ  ਦੇ ਗਵਰਨਰ ਸੰਜੇ ਮਲਹੋਤਰਾ ਨੇ ਅੱਜ 5 ਜੂਨ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਸੰਜੇ ਮਲਹੋਤਰਾ ਨੇ ਕਿਹਾ ਹੈ ਕਿ ਵਿਸ਼ਵ ਅਰਥ ਵਿਵਸਥਾ ਬੇਮਿਸਾਲ ਚੁਣੌਤੀਆਂ ਦੇ ਵਿਚਕਾਰ ਅਜੇ ਵੀ ਅਨਿਸ਼ਚਿਤਤਾ ਦੇ ਘੇਰੇ ਵਿੱਚ ਹੈ। ਸੰਜੇ ਮਲਹੋਤਰਾ ਨੇ ਭਰੋਸਾ ਦਿੱਤਾ ਕਿ ਦੇਸ਼ ਵਧਦੀਆਂ ਗਲੋਬਲ ਚਿੰਤਾਵਾਂ ਦੇ ਬਾਵਜੂਦ ਘੱਟ ਤੋਂ ਘੱਟ ਨੁਕਸਾਨ ਨਾਲ ਇਨ੍ਹਾਂ ਝਟਕਿਆਂ ਨੂੰ ਸਹਿਣ ਕਰਨ ਦੇ ਸਮਰੱਥ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦਰਮਿਆਨ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਆਰ.ਬੀ.ਆਈ. ਪੂਰੀ ਤਰ੍ਹਾਂ ਚੌਕਸ ਅਤੇ ਤਿਆਰ ਹੈ।

RELATED ARTICLES
POPULAR POSTS