23.6 C
Toronto
Thursday, September 10, 2026
spot_img
HomeਕੈਨੇਡਾFrontਦਿੱਲੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ...

ਦਿੱਲੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ

ਦਿੱਲੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਅੱਜ ਸ਼ੁੱਕਰਵਾਰ ਨੂੰ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਦਿੱਲੀ ਦੇ ਗੂੜ੍ਹੇ ਇਤਿਹਾਸਕ ਸਬੰਧਾਂ ਦਾ ਜ਼ਿਕਰ ਕਰਦਿਆਂ ਦੋਵਾਂ ਖੇਤਰਾਂ ਵਿਚਕਾਰ ਧਾਰਮਿਕ, ਸਭਿਆਚਾਰਕ ਅਤੇ ਵਿਰਾਸਤੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਸ਼ੋ੍ਰਮਣੀ ਕਮੇਟੀ ਅਤੇ ਦਿੱਲੀ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਗੇ ਤਾਂ ਜੋ ਦਿੱਲੀ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚਕਾਰ ਧਾਰਮਿਕ ਅਤੇ ਸਭਿਅਚਾਰਕ ਸੰਪਰਕ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧੂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਵਸਾਇਆ ਹੈ ਅਤੇ ਦਿੱਲੀ ਦਾ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਅਟੁੱਟ ਸਬੰਧ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਦਿੱਲੀ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚਕਾਰ ਪੁਰਾਣੀ ਨੇੜਤਾ ਅਤੇ ਸਾਂਝ ਨੂੰ ਨਵੀਂ ਮਜ਼ਬੂਤੀ ਮਿਲੇ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਲੋਂ ਤਰਨਜੀਤ ਸਿੰਘ ਸੰਧੂ ਦਾ ਸਨਮਾਨ ਕੀਤਾ ਗਿਆ।

RELATED ARTICLES
POPULAR POSTS