18.9 C
Toronto
Monday, July 27, 2026
spot_img
HomeਕੈਨੇਡਾFrontਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ


ਇੱਕ ਦਿਨਾ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ 10 ਹਜਾਰ 193 ਵੋਟਰਾਂ ਦੀ ਮੈਪਿੰਗ ਕੀਤੀ- ਅਨਿੰਦਿਤਾ ਮਿਤਰਾ
ਚੰਡੀਗੜ੍ਹ: ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਦੇ ਚਲਦਿਆਂ ਅੱਜ ਲਗਭਗ ਇੱਕ ਲੱਖ 10 ਹਜਾਰ 193 ਵੋਟਰਾਂ ਦੀ ਮੈਪਿੰਗ ਕੀਤੀ ਗਈ। ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੱਤੀ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀ ਕਾਰਵਾਈ ਦੇ ਨਾਲ ਪੰਜਾਬ ਰਾਜ ਭਰ ਵਿੱਚ ਵੋਟਰਾਂ ਦੀ ਮੈਪਿੰਗ ਦਾ ਅੰਕੜਾ 85 ਫੀਸਦ ਨੂੰ ਪਾਰ ਕਰ ਗਿਆ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਰਾਜ ਵਿੱਚ ਘਰ-ਘਰ ਜਨਗਣਨਾ ਦਾ ਅਮਲ 25 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

RELATED ARTICLES
POPULAR POSTS