13 ਅਪ੍ਰੈਲ ਨੂੰ ਬੁਲਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਮਦਨ ਤੋਂ ਵਧੇਰੇ ਸੰਪਤੀ ਬਣਾਉਣ ਦੇ ਮਾਮਲੇ ਵਿਚ ਹਿਮਾਚਲ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਨੋਟਿਸ ਭੇਜਿਆ ਹੈ। ਇਸ ਨੋਟਿਸ ਤਹਿਤ ਵੀਰਭੱਦਰ ਨੂੰ 13 ਅਪ੍ਰੈਲ ਨੂੰ ਹਾਜ਼ਰ ਹੋਣ ਲਈ ਕਿਹਾ ਹੈ। ਈ ਡੀ ਨੇ ਇਹ ਕਾਰਵਾਈ ਉਸ ਸਮੇਂ ਕੀਤੀ ਜਦੋਂ ਸੀ ਬੀ ਆਈ ਨੇ ਵੀਰਭੱਦਰ ਅਤੇ ਉਨ੍ਹਾਂ ਦੀ ਪਤਨੀ ਖਿਲਾਫ਼ 10 ਕਰੋੜ ਰੁਪਏ ਦੀ ਨਾਜਾਇਜ਼ ਸੰਪਤੀ ਇਕੱਠੀ ਕਰਨ ‘ਤੇ ਦੋਸ਼ ਪੱਤਰ ਦਾਖਲ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਈ ਡੀ ਨੇ ਤਾਜ਼ਾ ਸੰਮਨ ਇਸ ਲਈ ਜਾਰੀ ਕੀਤਾ ਕਿਉਂਕਿ ਉਹ ਵੀਰਭੱਦਰ ਦਾ ਬਿਆਨ ਪਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ ਦੇ ਤਹਿਤ ਦਰਜ ਕਰਨਾ ਚਾਹੁੰਦਾ ਹੈ। ਈ ਡੀ ਅਧਿਕਾਰੀਆਂ ਦੇ ਅਨੁਸਾਰ ਵੀਰਭੱਦਰ ਸਿੰਘ ਨੂੰ 13 ਅਪ੍ਰੈਲ ਨੂੂੰ ਜਾਂਚ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …