23.8 C
Toronto
Thursday, September 17, 2026
spot_img
HomeਕੈਨੇਡਾFrontਪੰਜਾਬ ’ਚ ਵਧੀ ਗਰਮੀ -  ਪਾਰਾ ਮੁੜ 45 ਡਿਗਰੀ ਨੇੜੇ ਪੁੱਜਾ

ਪੰਜਾਬ ’ਚ ਵਧੀ ਗਰਮੀ –  ਪਾਰਾ ਮੁੜ 45 ਡਿਗਰੀ ਨੇੜੇ ਪੁੱਜਾ

ਪੰਜਾਬ ’ਚ ਵਧੀ ਗਰਮੀ –  ਪਾਰਾ ਮੁੜ 45 ਡਿਗਰੀ ਨੇੜੇ ਪੁੱਜਾ
ਤਿੰਨ ਦਿਨ ਅੱਤ ਦੀ ਗਰਮੀ ਪੈਣ ਦੀ ਸੰਭਾਵਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਸਣੇ ਉਤਰੀ ਭਾਰਤ ਵਿਚ ਗਰਮੀ ਨੇ ਮੁੜ ਤੋਂ ਜ਼ੋਰ ਫੜ ਲਿਆ ਹੈ। ਅੱਜ ਸੋਮਵਾਰ ਨੂੰ ਪਾਰਾ 45 ਡਿਗਰੀ ਦੇ ਨੇੜੇ ਪੁੱਜ ਗਿਆ ਅਤੇ ਪੰਜਾਬ ’ਚ ਬਠਿੰਡਾ ਅਤੇ ਹਰਿਆਣਾ ਵਿਚ ਰੋਹਤਕ ਸਭ ਤੋਂ ਗਰਮ ਰਹੇ। ਮੌਸਮ ਵਿਗਿਆਨੀਆਂ ਨੇ ਅਗਲੇ ਤਿੰਨ ਦਿਨ ਦੋਵਾਂ ਰਾਜਾਂ ਵਿਚ ਅੱਤ ਦੀ ਗਰਮੀ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਲਈ ਅੱਜ 8 ਜੂਨ ਤੋਂ 10 ਜੂਨ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਇਕ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ ਅਤੇ ਬਾਕੀ ਰਹਿੰਦੇ ਜ਼ਿਲ੍ਹਿਆਂ ਵਿਚ ਵੀ ਝੋਨੇ ਦੀ ਲੁਆਈ ਭਲਕੇ 9 ਜੂਨ ਤੋਂ ਸ਼ੁਰੂ ਹੋ ਜਾਵੇਗੀ। ਸੂਬੇ ਵਿਚ ਗਰਮੀ ਵਧਣ ਨਾਲ ਬਿਜਲੀ ਦੀ ਮੰਗ ਵੀ ਮੁੜ ਵਧ ਗਈ ਹੈ ਅਤੇ ਅੱਜ ਪੰਜਾਬ ਵਿਚ ਬਿਜਲੀ ਦੀ ਮੰਗ 12 ਹਜ਼ਾਰ ਮੈਗਾਵਾਟ ਤੋਂ ਟੱਪ ਗਈ ਹੈ। ਹਾਲਾਂਕਿ ਪਿਛਲੇ ਦਿਨੀਂ ਇਹ ਮੰਗ 10 ਹਜ਼ਾਰ ਮੈਗਾਵਾਟ ਰਹਿ ਗਈ ਸੀ। ਇਸਦੇ ਚੱਲਦਿਆਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਬਿਜਲੀ ਦੀ ਵਧਦੀ ਮੰਗ ਨੂੰ ਵੇਖਦਿਆਂ ਸਾਰੇ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ।

RELATED ARTICLES
POPULAR POSTS