6 ਸਮਝੌਤਿਆਂ ‘ਤੇ ਵੀ ਹੋਏ ਦਸਤਖਤ
ਨਵੀਂ ਦਿੱਲੀ/ਬਿਊਰੋ ਨਿਊਜ਼
ਆਸਟਰੇਲੀਆ ਦੇ ਪ੍ਰਧਾਨ ਮੰਤਰੀ ਮੈਲਕਮ ਟਰਨਬੁਲ ਆਪਣੇ ਚਾਰ ਦਿਨਾਂ ਦੌਰੇ ਤਹਿਤ ਭਾਰਤ ਪਹੁੰਚ ਗਏ ਹਨ। ਇਸੇ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟਰੇਲੀਆਈ ਪ੍ਰਧਾਨ ਮੰਤਰੀ ਨੂੰ ਦਿੱਲੀ ਮੈਟਰੋ ਦੀ ਸੈਰ ਕਰਵਾਈ। ਟਰਨਬੁਲ ਆਪਣੇ ਭਾਰਤੀ ਹਮ ਰੁਤਬਾ ਮੋਦੀ ਨਾਲ ਦਿੱਲੀ ਦੇ ਮੰਡੀ ਹਾਊਸ ਮੈਟਰੋ ਸਟੇਸ਼ਨ ਪੁੱਜੇ ਹਨ। ਇਸ ਤੋਂ ਬਾਅਦ ਮੈਟਰੋ ਵਿਚ ਬੈਠ ਕੇ ਮੈਲਕਮ ਟਰਨਬੁਲ ਨੇ ਮੋਦੀ ਨਾਲ ਸੈਲਫੀ ਵੀ ਲਈ। ਦੋਹਾਂ ਨੇਤਾਵਾਂ ਦੇ ਮੰਡੀ ਹਾਊਸ ਪੁੱਜਣ ‘ਤੇ ਲੋਕਾਂ ਨੇ ਮੋਦੀ-ਮੋਦੀ ਦੇ ਨਾਅਰੇ ਲਾਏ। ਚੇਤੇ ਰਹੇ ਸੁਰੱਖਿਆ ਦੇ ਲਿਹਾਜ ਨਾਲ ਮੈਟਰੋ ਸਟੇਸ਼ਨ ਨੂੰ ਖਾਲੀ ਕਰਵਾ ਲਿਆ ਗਿਆ ਸੀ।
ਇਸ ਤੋਂ ਪਹਿਲਾਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮੈਲਕਮ ਟਰਨਬੁਲ ਦਾ ਰਾਸ਼ਟਰਪਤੀ ਭਵਨ ‘ਚ ਰਸਮੀ ਸਵਾਗਤ ਕੀਤਾ ਗਿਆ। ਦੋ-ਪੱਖੀ ਵਾਰਤਾ ਦੌਰਾਨ ਭਾਰਤ ਅਤੇ ਆਸਟ੍ਰੇਲੀਆ ਨੇ 6 ਸਮਝੌਤਿਆਂ ‘ਤੇ ਦਸਤਖ਼ਤ ਵੀ ਕੀਤੇ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …