14.3 C
Toronto
Tuesday, June 9, 2026
spot_img
HomeਕੈਨੇਡਾFrontਮਨਪ੍ਰੀਤ ਸਿੰਘ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਹੋਏ ਸ਼ਾਮਲ

ਮਨਪ੍ਰੀਤ ਸਿੰਘ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਹੋਏ ਸ਼ਾਮਲ


ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਹਨ ਇਆਲੀ
ਚੰਡੀਗੜ੍ਹ/ਬਿਊਰੋ ਨਿਊਜ਼
ਲੁਧਿਆਣਾ ਜ਼ਿਲ੍ਹੇ ਵਿਚ ਪੈਂਦੇ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਮਨਪ੍ਰੀਤ ਸਿੰਘ ਇਆਲੀ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ’ਤੇ ਵਿਧਾਇਕ ਬਣੇ ਸਨ। ਇਸ ਤੋਂ ਬਾਅਦ ਇਆਲੀ ਨਵੇਂ ਬਣੇ ਅਕਾਲੀ ਦਲ ‘ਅਕਾਲੀ ਦਲ ਪੁਨਰ ਸੁਰਜੀਤ’ ਵਿਚ ਸ਼ਾਮਲ ਹੋ ਗਏ ਸਨ ਅਤੇ ਹੁਣ ਉਨ੍ਹਾਂ ਨੇ ‘ਅਕਾਲੀ ਦਲ ਪੁਨਰ ਸੁਰਜੀਤ’ ਦਾ ਸਾਥ ਵੀ ਛੱਡ ਦਿੱਤਾ ਹੈ। ਇਸਦੇ ਚੱਲਦਿਆਂ ਅੱਜ ਚੰਡੀਗੜ੍ਹ ਵਿਖੇ ਮਨਪ੍ਰੀਤ ਸਿੰਘ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਲ ਹੋ ਗਏ ਹਨ। ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਇਆਲੀ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਇਆਲੀ ਦੀ ਸ਼ਮੂਲੀਅਤ ਨੂੰ ਪਾਰਟੀ ਲਈ ਇਕ ਵੱਡੀ ਸਿਆਸੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਪੰਥਕ ਏਕਤਾ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇੱਕਜੁੱਟਤਾ ਬਹੁਤ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਅਗਲੇ ਸਾਲ ਯਾਨੀ 2027 ਦੇ ਸ਼ੁਰੂਆਤੀ ਮਹੀਨਿਆਂ ’ਚ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਦੇਖਦਿਆਂ ਦਲ ਬਦਲੀ ਦਾ ਰੁਝਾਨ ਵੀ ਵਧ ਗਿਆ ਹੈ।

RELATED ARTICLES
POPULAR POSTS