17.8 C
Toronto
Monday, September 14, 2026
spot_img
HomeਕੈਨੇਡਾFrontਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਜ਼ਦੀਕੀ ਸੀ.ਏ. ਅੰਕੁਰ ਗਰਗ ਦੇ...

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਜ਼ਦੀਕੀ ਸੀ.ਏ. ਅੰਕੁਰ ਗਰਗ ਦੇ ਘਰ ਈਡੀ ਵਲੋਂ ਛਾਪੇਮਾਰੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਜ਼ਦੀਕੀ ਸੀ.ਏ. ਅੰਕੁਰ ਗਰਗ ਦੇ ਘਰ ਈਡੀ ਵਲੋਂ ਛਾਪੇਮਾਰੀ
ਅੰਕੁਰ ਗਰਗ ਪਹਿਲਾਂ ਵੀ ਰਹਿ ਚੁੱਕੇ ਹਨ ਵਿਵਾਦਾਂ ’ਚ
ਲੁਧਿਆਣਾ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮੰਗਲਵਾਰ ਨੂੰ ਲੁਧਿਆਣਾ ’ਚ ਪੈਂਦੇ ਸ਼ਹੀਦ ਭਗਤ ਸਿੰਘ ਨਗਰ ’ਚ ਚਾਰਟਰਡ ਅਕਾਊਂਟੈਂਟ (ਸੀਏ) ਅੰਕੁਰ ਗਰਗ ਦੀ ਰਿਹਾਇਸ਼ ’ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਇਹ ਕਾਰਵਾਈ ‘ਹੈਂਪਟਨ ਸਕਾਈ ਰੀਐਲਟਰੀ ਲਿਮਟਿਡ ਨਾਲ ਜੁੜੀ ਮਨੀ ਲਾਂਡਰਿੰਗ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਈਡੀ ਦੀਆਂ ਟੀਮਾਂ ਸਵੇਰੇ ਤੜਕੇ ਹੀ ਅੰਕੁਰ ਗਰਗ ਦੀ ਰਿਹਾਇਸ਼ ’ਤੇ ਪਹੁੰਚ ਗਈਆਂ ਸਨ ਅਤੇ ਇਹ ਤਲਾਸ਼ੀ ਮੁਹਿੰਮ ਕਈ ਘੰਟਿਆਂ ਤੱਕ ਜਾਰੀ ਰਹੀ। ਇਹ ਕਾਰਵਾਈ ‘ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ’ ਦੇ ਤਹਿਤ ਪੰਜਾਬ ਦੇ ਲੁਧਿਆਣਾ ਅਤੇ ਜਲੰਧਰ, ਉਤਰ ਪ੍ਰਦੇਸ਼ ਦੇ ਬਰੇਲੀ ਅਤੇ ਦਿੱਲੀ-ਨੋਇਡਾ ਖੇਤਰ ਵਿਚ ਛੇ ਟਿਕਾਣਿਆਂ ’ਤੇ ਕੀਤੀਆਂ ਗਈਆਂ ਸਾਂਝੀਆਂ ਛਾਪੇਮਾਰੀਆਂ ਦਾ ਹਿੱਸਾ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰਟਰਡ ਅਕਾਊਂਟੈਂਟ ਅੰਕੁਰ ਗਰਗ ਪਹਿਲਾਂ ਵੀ ਵਿਵਾਦਾਂ ਵਿਚ ਰਹਿ ਚੁੱਕੇ ਹਨ ਅਤੇ ਉਸ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ। ਇਹ ਵੀ ਦੱਸਣਯੋਗ ਹੈ ਕਿ ਸੰਜੀਵ ਅਰੋੜਾ ਵੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਹਨ।

RELATED ARTICLES
POPULAR POSTS