Breaking News
Home / ਭਾਰਤ / ਪ੍ਰਧਾਨ ਮੰਤਰੀ ਨੇ ਐਸਵਾਈਐਲ ਮੁੱਦੇ ‘ਤੇ 20 ਅਪ੍ਰੈਲ ਨੂੰ ਮੀਟਿੰਗ ਬੁਲਾਈ

ਪ੍ਰਧਾਨ ਮੰਤਰੀ ਨੇ ਐਸਵਾਈਐਲ ਮੁੱਦੇ ‘ਤੇ 20 ਅਪ੍ਰੈਲ ਨੂੰ ਮੀਟਿੰਗ ਬੁਲਾਈ

ਕੈਪਟਨ ਅਮਰਿੰਦਰ ਨੇ ਕੀਤਾ ਸਵਾਗਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਸਵਾਈਐਲ ਦੇ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਦੀ 20 ਅਪ੍ਰੈਲ ਨੂੰ ਮੀਟਿੰਗ ਬੁਲਾ ਲਈ ਹੈ। ਦੂਜੇ ਪਾਸੇ ਇਸ ਮਾਮਲੇ ‘ਤੇ 12 ਅਪ੍ਰੈਲ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਇਸ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਵਿੱਚ ਇਸ ਮਸਲੇ ਦਾ ਆਪਸੀ ਹੱਲ ਲੱਭਣ ਲਈ ਕੇਂਦਰ ਦੇ ਦਖਲ ਦੀ ਮੰਗ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸਤਲੁਜ-ਯਮੁਨਾ ਨਹਿਰ ਦੇ ਨਿਰਮਾਣ ਦੀ ਆਗਿਆ ਦਿੱਤੀ ਗਈ ਤਾਂ ਪੰਜਾਬ ਨੂੰ ਅਤਿ ਲੋੜੀਂਦੇ ਪਾਣੀਆਂ ਤੋਂ ਵਾਂਝਾ ਕਰ ਦੇਵੇਗੀ। ਸਤਲੁਜ-ਯਮੁਨਾ ਲਿੰਕ ਨਹਿਰ ਦੇ ਨਿਰਮਾਣ ਲਈ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਤੋਂ ਬਾਅਦ ਪਿਛਲੇ ਨਵੰਬਰ ਵਿੱਚ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਕੀਮਤ ‘ਤੇ ਪੰਜਾਬ ਦੇ ਪਾਣੀ ਦੀ ਰਾਖੀ ਕਰਨ ਲਈ ਵਚਨਵੱਧ ਹੈ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …