15.3 C
Toronto
Monday, November 2, 2026
spot_img
HomeਕੈਨੇਡਾFrontਸਰਬਜੀਤ ਸਿੰਘ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਿੰਘ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਿੰਘ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ
ਆਰ.ਪੀ. ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੇ ਸਾਂਭੀ ਡਿਪਟੀ ਮੇਅਰ ਦੀ ਕੁਰਸੀ
ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਨਗਰ ਨਿਗਮ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਕਾਰਵਾਈ ਅੱਜ ਮੁਕੰਮਲ ਕਰ ਲਈ ਗਈ ਹੈ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਮੁਹਾਲੀ ਦਾ ਨਵਾਂ ਮੇਅਰ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਆਰ.ਪੀ. ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਚੋਣ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਲਈ ਨਿਗਮ ਦਫਤਰ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ ਸੀ, ਜਿਸ ਵਿਚ ਨਿਗਮ ਦੇ ਸਾਰੇ ਕੌਂਸਲਰਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਹਾਲਾਂਕਿ ਮੀਡੀਆ ਕਰਮੀਆਂ ਨੂੰ ਮੀਟਿੰਗ ਹਾਲ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੌਰਾਨ ਸੂਬੇ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਵੀ ਉਚੇਚੇ ਤੌਰ ’ਤੇ ਪਹੁੰਚੇ। ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਨਵੇਂ ਬਣੇ ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਹੋਰਨਾਂ ਅਹੁਦੇਦਾਰਾਂ ਨੇ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ ਹੈ।

RELATED ARTICLES
POPULAR POSTS