15.9 C
Toronto
Monday, July 20, 2026
spot_img
HomeਕੈਨੇਡਾFrontਸਾਬਕਾ ਸੀਐਮ ਅਤੇ ਮੌਜੂਦਾ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪਹੁੰਚੇ ਡੇਰਾ...

ਸਾਬਕਾ ਸੀਐਮ ਅਤੇ ਮੌਜੂਦਾ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪਹੁੰਚੇ ਡੇਰਾ ਸੱਚਖੰਡ ਬੱਲਾਂ


ਡੇਰੇ ਨੂੰ ਦਿੱਤੀ 22 ਲੱਖ ਰੁਪਏ ਦੀ ਆਧੁਨਿਕ ਐਂਬੂਲੈਂਸ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਪਹੁੰਚੇ ਅਤੇ ਉਨ੍ਹਾਂ ਨੇ ਡੇਰਾ ਬੱਲਾਂ ਨੂੰ 22 ਲੱਖ ਰੁਪਏ ਦੀ ਇਕ ਆਧੁਨਿਕ ਐਂਬੂਲੈਂਸ ਦਿੱਤੀ ਹੈ। ਇਹ ਐਂਬੂਲੈਂਸ ਡੇਰਾ ਬੱਲਾਂ ਵਲੋਂ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਵਿਚ ਹਰ ਸਮੇਂ ਤੈਨਾਤ ਰਹੇਗੀ ਅਤੇ ਇਸਦਾ ਸੰਚਾਲਣ ਡੇਰਾ ਬੱਲਾਂ ਦੀ ਮੈਨੇਜਮੈਂਟ ਵਲੋਂ ਕੀਤਾ ਜਾਵੇਗਾ। ਇਸ ਮੌਕੇ ਚੰਨੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਚੰਨੀ ਨੇ ਪੰਜਾਬ ਵਿਚ ਡਿੱਗ ਰਹੇ ਪਾਣੀ ਦੇ ਪੱਧਰ, ਗੈਰਕਾਨੂੰਨੀ ਮਾਈਨਿੰਗ ਅਤੇ ਹੜ੍ਹਾਂ ਦੇ ਖਤਰਿਆਂ ਨੂੰ ਲੈ ਕੇ ਵੀ ਸੂਬਾ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ। ਚੰਨੀ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬੇ ਵਿਚ ਗੈਰਕਾਨੂੰਨੀ ਮਾਈਨਿੰਗ ਬਿਨਾ ਕਿਸੇ ਰੋਕ ਟੋਕ ਚੱਲ ਰਹੀ ਹੈ।

RELATED ARTICLES
POPULAR POSTS