ਅਮਰਜੋਤ ਸਿੰਘ ਖਿਲਾਫ ਕਾਂਗਰਸ ਵਰਕਰਾਂ ਨਾਲ ਝਗੜਾ ਕਰਨ ਦੇ ਦੋਸ਼
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ਦੇ ਸਾਬਕਾ ਅਕਾਲੀ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਦੇ ਪੁੱਤਰ ਅਮਰਜੋਤ ਸਿੰਘ ਖ਼ਿਲਾਫ਼ ਕਾਂਗਰਸ ਵਰਕਰਾਂ ਨਾਲ ਝਗੜਾ ਕਰਨ ਦੇ ਦੋਸ਼ ਤਹਿਤ ਗੁਰਦਾਸਪੁਰ ਸਿਟੀ ਥਾਣਾ ਵਿੱਚ ਕੇਸ ਦਰਜ ਹੋਇਆ ਹੈ। ਇਸ ਮਾਮਲੇ ਵਿੱਚ ਅਮਰਜੋਤ ਬੱਬੇਹਾਲੀ ਸਮੇਤ ਪੰਜ ਵਿਅਕਤੀਆਂ ਉੱਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਹੈ। ਇੱਕ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਤੇ ਦੂਜੇ ਫ਼ਰਾਰ ਦੱਸੇ ਜਾ ਰਹੇ ਹਨ। ਇਸ ਸਬੰਧੀ ਖ਼ੁਦ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਸਿਵਲ ਹਸਪਤਾਲ ਪਹੁੰਚ ਕੇ ਹੰਗਾਮਾ ਕੀਤਾ ਗਿਆ। ਜ਼ਿਕਰਯੋਗ ਹੈ ਅਮਰਜੋਤ ਸਿੰਘ ਖ਼ੁਦ ਮਿਲਕਫੈੱਡ ਗੁਰਦਾਸਪੁਰ ਦਾ ਚੇਅਰਮੈਨ ਵੀ ਹੈ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …