ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਨੇ ਲੋਕ ਸਭਾ ਵਿੱਚ ਅਕਾਲੀ ਐਮਪੀ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਚੁੱਕਣ ਉਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਇਸ ਨੂੰ ਲੋਕ ਦਿਖਾਵਾ ਤੇ ਅਕਾਲੀ-ਭਾਜਪਾ ਸਰਕਾਰ ਦੀ ਦੋਗਲੀ ਨੀਤੀ ਕਰਾਰ ਦਿੱਤਾ।
ਫੂਲਕਾ ਨੇ ਕਿਹਾ ਕਿ ਕੇਂਦਰ ਵਿੱਚ ਅਕਾਲੀ-ਭਾਜਪਾ ਭਾਈਵਾਲ ਸਰਕਾਰ ਹੋਣ ਦੇ ਬਾਵਜੂਦ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਅਜਿਹੇ ਸਮੇਂ ‘ਤੇ ਚੰਦੂਮਾਜਰਾ ਵੱਲੋਂ ਆਪਣੀ ਹੀ ਸਰਕਾਰ ਕੋਲੋਂ ਇਸ ਬਾਰੇ ਮੰਗ ਕਰਨਾ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਰਗਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਿਮਰਤ ਬਾਦਲ ਮੋਦੀ ਸਰਕਾਰ ਵਿੱਚ ਮੰਤਰੀ ਹੈ। ਉਸ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਇਹ ਮੁੱਦਾ ਸਿੱਧੇ ਤੌਰ ‘ਤੇ ਚੁੱਕਣਾ ਚਾਹੀਦਾ ਹੈ। ਫੂਲਕਾ ਨੇ ਕਿਹਾ ਕਿ ਉਹ ਪਿਛਲੇ 32 ਸਾਲਾਂ ਤੋਂ ਇਸ ਸਬੰਧੀ ਕਾਨੂੰਨੀ ਲੜਾਈ ਲੜ ਰਹੇ ਹਨ ਤੇ ਭਵਿੱਖ ਵਿੱਚ ਵੀ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਯਤਨ ਕਰਦੇ ਰਹਿਣਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …